ਚੰਡੀਗੜ੍ਹ| ਪੰਜਾਬ ਵਿਧਾਨ ਸਭਾ ਵਿਚ ਆਪ ਸਰਕਾਰ ਆਪਣਾ ਦੂਜਾ ਬਜਟ ਪੇਸ਼ ਕਰ ਰਹੀ ਹੈ। ਪੰਜਾਬ ਸਰਕਾਰ ਦਾ ਇਹ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਹੈੈ। ਇਸ ਵਿਚਾਲੇ ਸਰਕਾਰ ਨੇ ਸਿੱਖਿਆ ਤੇ ਸਿਹਤ ਉਤੇ ਖਾਸ ਧਿਆਨ ਦਿੱਤਾ ਹੈ। ਸਰਕਾਰ ਨੇ ਨਵੇਂ ਆਮ ਆਦਮੀ ਕਲੀਨਕ ਪਹਿਲਾਂ ਹੀ ਖੋਲ੍ਹ ਦਿ੍ੱਤੇ ਹਨ ਤੇ ਹੁਣ ਸਰਕਾਰ ਨੇ ਸਿੱਖਿਆ ਦੇ ਬਜਟ ਵਿਚ 12 ਫੀਸਦੀ ਵਾਧਾ ਕੀਤਾ ਹੈ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੁਲਿਸ ਅਤੇ ਕਾਨੂੰਨ ਵਿਵਸਥਾ ਦੇ ਲਈ 10,523 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਹੈ ਜੋ ਕਿ ਪਿਛਲੇ ਸਾਲ ਤੋਂ 11 ਫੀਸਦ ਵੱਧ ਹੈ। ਇਸ ਤੋਂ ਇਲਾਵਾ ਪੁਲਿਸ ਬਲਾਂ ਨੂੰ ਮਜ਼ਬੂਤ ਕਰਨ ਲਈ ਵਿੱਤੀ ਸਾਲ 2023-24 ਚ ਪੁਲਿਸ ਬਲਾਂ ਦੇ ਆਧੁਨਿਕੀਕਰਣ ਲਈ 64 ਕਰੋੜ ਰੁਪਏ ਦੀ ਤਜਵੀਜ ਹੈ।
ਨਾਲ ਹੀ ਰਾਜ ਦੇ ਸਰਹੱਦੀ ਜ਼ਿਲ੍ਹਿਆਂ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਤੀ ਸਾਲ 2023-24 ਚ 40 ਕਰੋੜ ਰੁਪਏ ਦੇ ਸ਼ੁਰੂਆਤੀ ਬਜਟ ਦਾ ਪ੍ਰਸਤਾਵ ਰੱਖਿਆ ਗਿਆ ਹੈ।