Punjab Budget 2023 : ਬਜਟ ‘ਚ ਮਹਿਲਾਵਾਂ ਨੂੰ ਹਰ ਮਹੀਨੇ ਇਕ ਹਜ਼ਾਰ ਮਿਲਣ ਦਾ ਕਿਤੇ ਜ਼ਿਕਰ ਨਹੀਂ

0
152

ਚੰਡੀਗੜ੍ਹ| ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣਾ ਦੂਜਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਸਾਲ 2023-24 ਲਈ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਰੱਖਿਆ, ਜੋ ਪਿਛਲੇ ਸਾਲ ਨਾਲੋਂ ਕਰੀਬ 26 ਫੀਸਦੀ ਵੱਧ ਹੈ। ਸਾਲ 2022-23 ਲਈ ਜੋ ਬਜਟ ਪੇਸ਼ ਕੀਤਾ ਗਿਆ ਸੀ, ਉਹ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਦਾ ਸੀ। ਬਜਟ ਦੀ ਸ਼ੁਰੂਆਤ ਵਿੱਤ ਮੰਤਰੀ ਵੱਲੋਂ ਪੰਜਾਬ ‘ਤੇ ਚੜ੍ਹੇ ਕਰਜ਼ੇ ਨੂੰ ਲੈ ਕੇ ਕੀਤੀ ਗਈ ਸੀ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਹੈ, ਉਸ ਨੂੰ ਵਿਰਾਸਤ ਵਿੱਚ ਵੱਡੇ ਕਰਜ਼ੇ ਮਿਲੇ ਹਨ। ਜਿਸ ਨੂੰ ਪਿਛਲੀਆਂ ਸਰਕਾਰਾਂ ਨੇ ਚੁੱਕ ਲਿਆ ਸੀ ਪਰ ‘ਆਪ’ ਸਰਕਾਰ ਪੰਜਾਬ ਨੂੰ ਅੱਗੇ ਲੈ ਕੇ ਜਾਣ ਲਈ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਅਜੇ ਤੱਕ ਸਾਡੇ ਹਿੱਸੇ ਦੇ 31 ਹਜ਼ਾਰ ਕਰੋੜ ਰੁਪਏ ਸਾਨੂੰ ਜਾਰੀ ਨਹੀਂ ਕੀਤੇ ਹਨ।

 ਮਹਿਲਾਵਾਂ ਨੂੰ 1000 ਰੁਪਏ ਦਾ ਬਜਟ ਵਿਚ ਕਿਤੇ ਜ਼ਿਕਰ ਨਹੀਂ

ਆਮ ਆਦਮੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਕੁਝ ਗਾਰੰਟੀਆਂ ਦਿੱਤੀਆਂ ਸਨ, ਜਿਸ ਵਿਚ ਫਰੀ ਬਿਜਲੀ ਦੇ ਨਾਲ-ਨਾਲ ਮਹਿਲਾਵਾਂ ਨੂੰ 1000 ਰੁਪਏ ਹਰ ਮਹੀਨੇ ਦੇਣ ਦਾ ਵਾਅਦ ਕੀਤਾ ਗਿਆ ਸੀ। ਮਹਿਲਾਵਾਂ ਬੜੀ ਬੇਸਬਰੀ ਨਾਲ ਸਰਕਾਰ ਦੇ ਬਜਟ ਵੱਲ ਦੇਖ ਰਹੀਆਂ ਹਨ ਕਿ ਉਨ੍ਹਾਂ ਨੂੰ 1000 ਰੁਪਏ ਮਿਲਣ ਦੀ ਬਜਟ ਵਿਚ ਐਲਾਨ ਕਦੋਂ ਹੁੰਦਾ ਹੈ। ਪਰ ਅਜੇ ਤੱਕ ਬਜਟ ਵਿਚ ਮਹਿਲਾਵਾਂ ਨੂੰ ਮਿਲਣ ਵਾਲੇ 1000 ਰੁਪਏ ਦਾ ਕਿਤੇ ਜ਼ਿਕਰ ਨਹੀਂ ਹੋਇਆ। ਜਿਸਨੂੰ ਲੈ ਕੇ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉਤੇ ਹੈ।