ਪੰਜਾਬ ਦਾ ਬਜਟ : ਕਿਸਾਨਾਂ ਲਈ ਮਾਨ ਸਰਕਾਰ ਨੇ ਕੀਤੇ ਵੱਡੇ ਐਲਾਨ

0
331

ਚੰਡੀਗੜ੍ਹ| ਪੰਜਾਬ ਵਿਧਾਨ ਸਭਾ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਬਜਟ ਪੇਸ਼ ਕਰ ਰਹੇ ਹਨ। ਪੰਜਾਬ ‘ਚ ਵੱਖ-ਵੱਖ ਵਰਗਾਂ ਦੇ ਲੋਕਾਂ ਦੀਆਂ ਨਜ਼ਰਾਂ ਇਸ ਬਜਟ ‘ਤੇ ਟਿਕੀਆਂ ਹੋਈਆਂ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਸਾਨਾਂ ਲਈ ਵੱਡੇ ਐਲਾਨ ਕੀਤੇ ਹਨ। ਜਿਸ ਮੁਤਾਬਕ ਸਰਕਾਰ ਨੇ ਪਰਾਲੀ ਦੇ ਪ੍ਰਬੰਧ ਲਈ 350 ਕਰੋੜ ਰੁਪਏ ਰੱਖੇ ਹਨ।

ਵਿੱਤ ਮੰਤਰੀ ਚੀਮਾ ਨੇ ਐਲਾਨ ਕੀਤਾ ਕਿ ਸਰਕਾਰ ਫਸਲ ਬੀਮਾ ਸ਼ੁਰੂ ਕਰੇਗੀ। ਇਸ ਸਾਲ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਮਦਨ ਵਧਾਉਣ ‘ਤੇ ਧਿਆਨ ਦਿੱਤਾ ਜਾਵੇਗਾ।
ਗੰਨਾ ਉਤਪਾਦਕਾਂ ਲਈ ਗੰਨੇ ਦੀ ਕੀਮਤ 380 ਤੈਅ ਕੀਤੀ ਗਈ ਹੈ। 2023-24 ਲਈ ਕਿਸਾਨਾਂ ਲਈ 9,331 ਕਰੋੜ ਰੁਪਏ ਰਾਖਵੇਂ ਰੱਖਣ ਦੀ ਵੀ ਤਜਵੀਜ਼ ਹੈ।

ਕਿਸਾਨਾਂ ਨੂੰ ਮੌਸਮ ਦੀਆਂ ਤਬਦੀਲੀਆਂ ਤੋਂ ਬਚਾਉਣ ਲਈ ਫ਼ਸਲ ਬੀਮਾ ਯੋਜਨਾ ਮੁਹੱਈਆ ਕੀਤੀ ਜਾਵੇਗੀ
ਅਗਲੇ ਵਿੱਤੀ ਸਾਲ ਲਈ 253 ਕਰੋੜ ਰੁਪਏ ਬਾਗਵਾਨੀ ਲਈ ਰੱਖਣ ਦੀ ਵੀ ਤਜਵੀਜ਼ ਹੈ। ਵਿੱਤ ਮੰਤਰੀ ਨੇ
ਸੂਬੇ ਦੀਆਂ ਨਰਸਰੀਆਂ ਨੂੰ ਰੋਗ ਮੁਕਤ ਕਰਨ ਲਈ ਐਕਟ ‘ਚ ਵੀ ਸੋਧ ਕੀਤੀ ਹੈ। ਅਗਲੇ ਸਾਲ ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਦੀ ਖ਼ਰੀਦ ਲਈ 125 ਕਰੋੜ ਦੀ ਤਜਵੀਜ਼ ਰੱਖੀ ਗਈ ਹੈ।