Punjab budget : ਖਿਡਾਰੀਆਂ ਲਈ ਵਿੱਤ ਮੰਤਰੀ ਚੀਮਾ ਨੇ ਕੀਤਾ ਵੱਡਾ ਐਲਾਨ

0
228

ਚੰਡੀਗੜ੍ਹ| ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਪੂਰਾ ਬਜਟ ਪੇਸ਼ ਕਰ ਰਹੀ ਹੈ। ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਆਪਣੇ ਕਈ ਵਾਅਦੇ ਅਤੇ ਗਾਰੰਟੀਆਂ ਨੂੰ ਪੂਰਾ ਕਰਨ ਜਾ ਰਹੀ ਹੈ।

ਪੰਜਾਬ ਵਿਚ ਨੌਜਵਾਨਾਂ ਨੂੰ ਖੇਡਾਂ ਵਾਲੇ ਪਾਸੇ ਲਗਾਉਣ ਲਈ ਸਰਕਾਰ ਕਾਫੀ ਉਪਰਾਲੇ ਕਰ ਰਹੀ ਹੈ। ਇਸੇ ਦੇ ਤਹਿਤ ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਦੀ ਨਵੀਂ ਖੇਡ ਨੀਤੀ ਜਲਦੀ ਹੀ ਆਵੇਗੀ, ਜਿਸ ਲਈ 258 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਇਸ ਤੋਂ ਇਲਾਵਾ ਸਪੋਰਟਸ ਯੂਨੀਵਰਸਿਟੀ ਪਟਿਆਲਾ ਲਈ 53 ਕਰੋੜ ਰੁਪਏ ਰੱਖੇ ਗਏ ਹਨ। ਤਿੰਨ ਕਰੋੜ ਨਾਲ ਖੇਡਾਂ ਦਾ ਸਾਮਾਨ ਖਰੀਦਿਆ ਜਾਵੇਗਾ। ਇਸਦੇ ਨਾਲ ਹੀ ਮੈਡੀਕਲ ਸਿੱਖਿਆ ਅਤੇ ਖੋਜ ਲਈ 1015 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਵਾਰ ਦੇ ਖੇਡ ਬਜਟ ਵਿਚ ਪਿਛਲੇ ਸਾਲ ਨਾਲੋਂ 55 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ।

ਖ਼ੇਡਾਂ ਦੇ ਬੁਨਿਆਦੀ ਢਾਂਚੇ ਲਈ 258 ਕਰੋੜ ਰੁਪਏ ਦਾ ਬਜਟ ਤੋਂ ਇਲਾਵਾ ਖ਼ੇਡਾਂ ਦਾ ਸਾਮਾਨ ਖ਼ਰੀਦਣ ਲਈ 3 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕੀਤਾ ਜਾਵੇਗੇ ਤੇ ਇਸ ਤਹਿਤ ਹਰੇਕ ਜ਼ਿਲ੍ਹੇ ਦੇ 2 ਨੌਜਵਾਨਾਂ ਨੂੰ ਇਹ ਐਵਾਰਡ ਦਿੱਤਾ ਜਾਵੇਗਾ।