Punjab budget : ਸਿੱਖਿਆ ਲਈ 17074 ਕਰੋੜ ਦਾ ਐਲਾਨ, ਪਿਛਲੇ ਵਿੱਤੀ ਸਾਲ ਨਾਲੋਂ 12 ਫੀਸਦੀ ਦਾ ਕੀਤਾ ਇਜਾਫਾ

0
162

ਚੰਡੀਗੜ੍ਹ| ਪੰਜਾਬ ਸਰਕਾਰ ਨੇ ਬਜਟ ‘ਚ ਸਿੱਖਿਆ ਦੇ ਖ਼ੇਤਰ ਨੂੰ ਕਾਫੀ ਅਹਿਮੀਅਤ ਦਿੱਤੀ ਹੈ। ਪੰਜਾਬ ਸਰਕਾਰ ਨੇ ਸਕੂਲ ਤੇ ਉੱਚ ਸਿੱਖਿਆ ਲਈ 17,074 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ, ਜੋ ਪਿਛਲੇ ਸਾਲ ਨਾਲੋਂ 12% ਵੱਧ ਹੈ। ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਸੁਧਾਰ ਲਈ 615 ਕਰੋੜ ਰੁਪਏ ਦਾ ਉਪਬੰਧ ਪ੍ਰਸਤਾਵਿਤ ਹੈ, ਜੋ ਪਿਛਲੇ ਸਾਲ ਨਾਲੋਂ ਲਗਭਗ 6 ਫ਼ੀਸਦੀ ਵੱਧ ਹੈ।

ਦੱਸ ਦੇਈਏ ਕਿ ਪੰਜਾਬ ਸਰਕਾਰ ਦਾ ਇਸ ਸਾਲ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਦਾ ਹੋਵੇਗਾ ਜੋ ਕਿ ਪਿਛਲੇ ਵਰ੍ਹੇ ਨਾਲੋਂ 26 ਫ਼ੀਸਦੀ ਜ਼ਿਆਦਾ ਹੈ। ਇਸ ਦੇ ਨਾਲ ਹੀ ਖੇਤੀਬਾੜੀ ਲਈ 13 ਹਜ਼ਾਰ 888 ਕਰੋੜ ਦਾ ਬਜਟ ਤੈਅ ਕੀਤਾ ਗਿਆ ਹੈ।

ਚੀਮਾ ਨੇ ਕਿਹਾ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਹੋਵੇਗਾ, ਜੋ ਕਿ ਪਿਛਲੇ ਸਾਲ ਨਾਲੋਂ 26 ਫੀਸਦੀ ਵੱਧ ਹੈ। 2022-23 ਵਿੱਚ ਪੰਜਾਬ ਦਾ ਕੁੱਲ ਬਜਟ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਸੀ। ਚੀਮਾ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਦਾ ਸਭ ਤੋਂ ਵੱਧ ਧਿਆਨ ਸਿੱਖਿਆ ਅਤੇ ਸਿਹਤ ਖੇਤਰਾਂ ‘ਤੇ ਹੈ, ਪਰ ਦੂਜੇ ਖੇਤਰਾਂ ‘ਤੇ ਵੀ ਬਰਾਬਰ ਧਿਆਨ ਦਿੱਤਾ ਜਾ ਰਿਹਾ ਹੈ।

ਚੀਮਾ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਤਾਂ ਉਨ੍ਹਾਂ ਨੂੰ ਵਿਰਾਸਤ ‘ਚ ਵੱਡਾ ਕਰਜ਼ਾ ਮਿਲਿਆ, ਜੋ ਕਿ ਪਿਛਲੀਆਂ ਸਰਕਾਰਾਂ ਨੇ ਲਿਆ ਸੀ। ਇਸ ਦੇ ਬਾਵਜੂਦ ‘ਆਪ’ ਸਰਕਾਰ ਪੰਜਾਬ ਨੂੰ ਅੱਗੇ ਲਿਜਾਣ ਲਈ ਦ੍ਰਿੜ੍ਹ ਹੈ।