ਗੁਰਦਾਸਪੁਰ, 20 ਨਵੰਬਰ | ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਵੋਟਿੰਗ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿਚ ਕਾਂਗਰਸ ਅਤੇ ‘ਆਪ’ ਸਮਰਥਕਾਂ ਵਿਚ ਝੜਪ ਹੋ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਾਂਤ ਕੀਤਾ। ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਗੁੰਡਾਗਰਦੀ ਕਰ ਰਹੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਆਪ ਸਰਪੰਚ ਨੇ ਮੇਰੇ ਨਾਲ ਕੁੱਟਮਾਰ ਕੀਤੀ, ਉਹ ਗੁੰਡਾਗਰਦੀ ਕਰ ਰਿਹਾ, ਕਿਸੇ ਨੂੰ ਵੋਟ ਨਹੀਂ ਪਾਉਣ ਦੇ ਰਿਹਾ।
ਡੇਰਾ ਬਾਬਾ ਨਾਨਕ ਵਿਖੇ ਝੜਪ ਤੋਂ ਬਾਅਦ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਮੌਕੇ ‘ਤੇ ਪਹੁੰਚੇ। ਉਸ ਨੇ ਦੋਸ਼ ਲਾਇਆ ਹੈ ਕਿ ਪੋਲਿੰਗ ਬੂਥ ਨੇੜੇ ਇੱਕ ਘਰ ਵਿਚ ਗੈਂਗਸਟਰ ਲੁਕੇ ਹੋਏ ਸਨ। ਜਦੋਂ ਕਾਂਗਰਸੀ ਸਮਰਥਕਾਂ ਨੇ ਇਸ ਦਾ ਵਿਰੋਧ ਕੀਤਾ ਤਾਂ ‘ਆਪ’ ਸਮਰਥਕਾਂ ਵੱਲੋਂ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। ਇਸ ਦੌਰਾਨ ਇਸ ਘਟਨਾ ਦੌਰਾਨ ਕੁਝ ਲੋਕ ਘਰੋਂ ਭੱਜਦੇ ਵੀ ਦੇਖੇ ਗਏ। ਰੰਧਾਵਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਗੁੰਡਾਗਰਦੀ ਅਤੇ ਮਨਮਾਨੀ ਕਰ ਰਹੀ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)



































