<p><strong>ਚੰਡੀਗੜ੍ਹ&comma; 2 ਜੂਨ &vert; <&sol;strong>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ।<&sol;p>&NewLine;<p>ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ &grave;ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।<&sol;p>&NewLine;<p>ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਨਵੀਂ ਨੀਤੀ ਦਾ ਮੰਤਵ ਜ਼ਮੀਨ ਮਾਲਕਾਂ&comma; ਪ੍ਰੋਮੋਟਰਾਂ ਅਤੇ ਕੰਪਨੀਆਂ ਨੂੰ ਵਿਕਾਸ ਪ੍ਰਕਿਰਿਆ ਵਿੱਚ ਭਾਈਵਾਲਾਂ ਵਜੋਂ ਸ਼ਾਮਲ ਕਰਨਾ ਅਤੇ ਜ਼ਮੀਨ ਮਾਲਕਾਂ ਦੀ ਲੈਂਡ ਪੂਲਿੰਗ ਵਿੱਚ ਦਿਲਚਸਪੀ ਵਧਾਉਣਾ ਹੈ। ਇਸ ਸੋਧੀ ਸਕੀਮ ਨੂੰ ਜ਼ਮੀਨ ਮਾਲਕਾਂ ਨੂੰ ਵਧੇਰੇ ਬਦਲ ਮੁਹੱਈਆ ਕਰ ਕੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਤਰਕਸੰਗਤ ਬਣਾਇਆ ਗਿਆ ਹੈ&comma; ਜਿਸ ਨਾਲ ਸੂਬੇ ਵਿੱਚ ਗਰੁੱਪ ਹਾਊਸਿੰਗ ਅਤੇ ਯੋਜਨਾਬੱਧ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਤਾਂ ਜੋ ਆਖ਼ਰਕਾਰ ਆਮ ਆਦਮੀ ਨੂੰ ਲਾਭ ਪਹੁੰਚ ਸਕੇ। ਇਸ ਨੀਤੀ ਨੂੰ ਸਮੁੱਚੀ ਪ੍ਰਕਿਰਿਆ ਵਿੱਚ ਹਰੇਕ ਭਾਈਵਾਲ ਨੂੰ ਜੋੜ ਦੇ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਘੜਿਆ ਗਿਆ ਹੈ।<&sol;p>&NewLine;<p>ਇਹ ਨਵੀਂ ਨੀਤੀ ਸੂਬੇ ਵਿੱਚ ਵੱਡੀ ਤਬਦੀਲੀ ਦਾ ਸਬੱਬ ਬਣੇਗੀ ਕਿਉਂਕਿ ਇਹ ਕਿਸਾਨਾਂ ਨੂੰ ਵੱਡੇ ਲਾਭ ਪ੍ਰਦਾਨ ਕਰੇਗੀ। ਕਿਸਾਨਾਂ ਦਾ ਹੋਰ ਸ਼ੋਸ਼ਣ ਨਹੀਂ ਹੋਵੇਗਾ ਅਤੇ ਇਸ ਨੀਤੀ ਤਹਿਤ ਕਿਸਾਨਾਂ ਨੂੰ ਸਿੱਧੇ ਤੌਰ &grave;ਤੇ ਕਰੋੜਾਂ ਰੁਪਏ ਦਾ ਲਾਭ ਹੋਵੇਗਾ। ਕੋਈ ਵੀ ਨਿੱਜੀ ਡਿਵੈਲਪਰ ਜਾਂ ਭੂ-ਮਾਫੀਆ ਕਿਸਾਨਾਂ ਦਾ ਸ਼ੋਸ਼ਣ ਨਹੀਂ ਕਰ ਸਕਦਾ ਕਿਉਂਕਿ ਨੀਤੀ ਇਹ ਯਕੀਨੀ ਬਣਾਉਂਦੀ ਹੈ ਕਿ ਕਿਸਾਨਾਂ ਨੂੰ ਪ੍ਰਾਈਵੇਟ ਡਿਵੈਲਪਰਾਂ ਦੁਆਰਾ ਕੀਤੇ ਜਾਣ ਵਾਲੇ ਸ਼ੋਸ਼ਣ ਤੋਂ ਸੁਰੱਖਿਅਤ ਰੱਖਿਆ ਜਾਵੇ।<&sol;p>&NewLine;<p>ਇਸ ਨੀਤੀ ਤਹਿਤ ਪੂਰਾ ਅਧਿਕਾਰ ਕਿਸਾਨ ਕੋਲ ਹੈ ਅਤੇ ਇਹ 100 ਫੀਸਦੀ ਕਿਸਾਨ ਦਾ ਫੈਸਲਾ ਹੋਵੇਗਾ ਕਿ ਸਰਕਾਰ ਨੂੰ ਜ਼ਮੀਨ ਦੇਣੀ ਹੈ ਜਾਂ ਨਹੀਂ। ਕਿਸਾਨ ਜਾਂ ਤਾਂ ਆਪਣੀ ਜ਼ਮੀਨ ਰੱਖ ਸਕਦੇ ਹਨ ਅਤੇ ਖੇਤੀ ਜਾਰੀ ਰੱਖ ਸਕਦੇ ਹਨ ਜਾਂ ਇਸ ਨੂੰ ਵੇਚਣ ਦੀ ਚੋਣ ਕਰ ਸਕਦੇ ਹਨ। ਪਹਿਲਾਂ ਵਾਂਗ ਜ਼ਬਰਦਸਤੀ ਕੋਈ ਜ਼ਮੀਨ ਐਕੁਆਇਰ ਨਹੀਂ ਹੋਵੇਗੀ।<&sol;p>&NewLine;<p>ਕਿਸਾਨ ਦੀ ਲਿਖਤੀ ਸਹਿਮਤੀ &lpar;ਐਨ&period;ਓ&period;ਸੀ&period;&rpar; ਤੋਂ ਬਿਨਾਂ ਕੋਈ ਕਾਰਵਾਈ ਨਹੀਂ ਹੋਵੇਗੀ ਅਤੇ ਜ਼ਮੀਨ ਸਿੱਧੇ ਤੌਰ &grave;ਤੇ ਸਰਕਾਰ ਨੂੰ ਦਿੱਤੀ ਜਾਵੇਗੀ&comma; ਪ੍ਰਾਈਵੇਟ ਡਿਵੈਲਪਰਾਂ ਨੂੰ ਨਹੀਂ। ਸਰਕਾਰ ਜ਼ਮੀਨ ਦਾ ਪੂਰੀ ਤਰ੍ਹਾਂ ਵਿਕਾਸ ਕਰੇਗੀ ਅਤੇ ਕਿਸਾਨਾਂ ਨੂੰ ਪਲਾਟ ਵਾਪਸ ਕਰੇਗੀ ਅਤੇ ਇਨ੍ਹਾਂ ਪਲਾਟਾਂ ਵਿੱਚ ਸੜਕਾਂ&comma; ਬਿਜਲੀ ਅਤੇ ਪਾਣੀ ਦੇ ਕੁਨੈਕਸ਼ਨ&comma; ਸੀਵਰੇਜ ਪਾਈਪ&comma; ਸਟਰੀਟ ਲਾਈਟਾਂ ਅਤੇ ਪਾਰਕ ਵਰਗੀਆਂ ਸਾਰੀਆਂ ਸਹੂਲਤਾਂ ਸ਼ਾਮਲ ਹੋਣਗੀਆਂ।<&sol;p>&NewLine;<p>ਇਨ੍ਹਾਂ ਪਲਾਟਾਂ ਦੀ ਕੀਮਤ ਮਾਰਕੀਟ ਭਾਅ ਤੋਂ ਚਾਰ ਗੁਣਾ ਵੱਧ ਹੋਵੇਗੀ। ਹਰੇਕ ਕਿਸਾਨ ਨੂੰ ਸਰਕਾਰ ਤੋਂ ਇਕ ਲਿਖਤੀ ਦਸਤਾਵੇਜ਼ ਪ੍ਰਾਪਤ ਹੋਵੇਗਾ ਅਤੇ ਇਸ ਪੱਤਰ ਵਿੱਚ ਕਿਸਾਨ ਦੇ ਪੂਰੇ ਹੱਕ ਦਾ ਸਪੱਸ਼ਟ ਤੌਰ &grave;ਤੇ ਜ਼ਿਕਰ ਹੋਵੇਗਾ। ਕਿਸਾਨ 500 ਵਰਗ ਗਜ਼ ਦੇ ਦੋ ਪਲਾਟ ਪ੍ਰਾਪਤ ਕਰਨ ਦੀ ਚੋਣ ਕਰ ਸਕਦੇ ਹਨ ਅਤੇ ਕਿਸਾਨਾਂ ਨੂੰ ਉਹ ਪਲਾਟ ਰੱਖਣ ਜਾਂ ਵੇਚਣ ਦੀ ਪੂਰੀ ਆਜ਼ਾਦੀ ਹੋਵੇਗੀ। ਲਾਭ ਸਿਰਫ਼ ਇਕ ਏਕੜ ਤੱਕ ਸੀਮਿਤ ਨਹੀਂ ਹੈ ਅਤੇ ਕਿਸਾਨ ਜਿੰਨੀ ਜ਼ਿਆਦਾ ਦਾ ਯੋਗਦਾਨ ਪਾਉਂਦਾ ਹੈ&comma; ਉਨਾ ਹੀ ਜ਼ਿਆਦਾ ਮੁਨਾਫ਼ਾ ਹੋਵੇਗਾ।<&sol;p>&NewLine;<p>ਇਸ ਤੋਂ ਇਲਾਵਾ ਭਾਈਵਾਲੀ ਰਾਹੀਂ ਵਾਧੂ ਲਾਭ ਹੋਣਗੇ ਕਿਉਂਕਿ ਜੇ ਕੋਈ ਕਿਸਾਨ ਨੌਂ ਏਕੜ ਦਾ ਯੋਗਦਾਨ ਪਾਉਂਦਾ ਹੈ ਤਾਂ ਉਸ ਨੂੰ ਤਿੰਨ ਏਕੜ ਵਿਕਸਤ ਗਰੁੱਪ ਹਾਊਸਿੰਗ ਜ਼ਮੀਨ ਮਿਲੇਗੀ। ਜੇ ਕਈ ਕਿਸਾਨ ਸਰਕਾਰ ਲਈ 50 ਏਕੜ ਜ਼ਮੀਨ ਇਕੱਠੀ ਕਰਦੇ ਹਨ ਤਾਂ ਉਨ੍ਹਾਂ ਨੂੰ ਬਦਲੇ ਵਿੱਚ 30 ਏਕੜ ਪੂਰੀ ਤਰ੍ਹਾਂ ਵਿਕਸਤ ਜ਼ਮੀਨ ਮਿਲੇਗੀ। ਇਹ ਨੀਤੀ ਭੂਮੀ ਮਾਫ਼ੀਆ ਰਾਜ ਦੇ ਅੰਤ ਅਤੇ ਗੈਰ-ਕਾਨੂੰਨੀ ਕਲੋਨੀਆਂ &grave;ਤੇ ਪੂਰੀ ਤਰ੍ਹਾਂ ਪਾਬੰਦੀ ਲਾਉਣ ਦੀ ਵਿਵਸਥਾ ਕਰਦੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;