ਕੱਲ੍ਹ ਪੰਜਾਬ ਬੰਦ : ਨਹੀਂ ਹੋਵੇਗੀ ਸੜਕਾਂ ‘ਤੇ ਆਵਜਾਈ, ਸਵੇਰ 10 ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ ਚੱਕਾਜਾਮ

0
1460

ਚੰਡੀਗੜ੍ਹ | ਕੇਂਦਰ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਬੰਦ ਕਰ ਦਿੱਤਾ ਹੈ। ਪੰਜਾਬ ਵਿਚ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਕਰਕੇ ਪੰਜਾਬ ਸਰਕਾਰ ਦੀ ਮੁਸੀਬਤ ਵਧਦੀ ਜਾ ਰਹੀ ਹੈ। ਸੰਘਰਸ਼ ਕਰ ਰਹੀਆਂ ਧਿਰਾਂ ਨੇ 10 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਸਵੇਰੇ 10 ਵਜੇ ਤੋਂ ਦੁਪਹਿਰ1 ਵਜੇ ਤੱਕ ਪੰਜਾਬ ਭਰ ਵਿੱਚ ਚੱਕਾਜਾਮ ਕੀਤਾ ਜਾਵੇਗਾ। ਇਸ ਬੰਦ ਦੇ ਸਮਰਥਨ ‘ਚ ਆਮ ਆਦਮੀ ਪਾਰਟੀ (ਆਪ) ਤੇ ਭਾਰਤੀ ਜਨਤਾ ਪਾਰਟੀ(ਭਾਜਪਾ) ਸਮੇਤ ਅਨੁਸੂਚਿਤ ਜਾਤੀਆਂ ਦੇ ਗਠਜੋੜ ਖੁੱਲ੍ਹ ਕੇ ਸਾਹਮਣੇ ਆ ਗਏ ਹਨ।

ਉਧਰ, ਸਾਬਕਾ ਆਈਏਐਸ ਅਧਿਕਾਰੀ, ਰਾਜਨੀਤਕ ਪਾਰਟੀਆਂ ਤੇ ਸਮਾਜਿਕ ਸੰਸਥਾਵਾਂ ਵੱਲੋਂ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਅਨੁਸੂਚਿਤ ਜਾਤੀ ਗੱਠਜੋੜ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੈਪਟਨ ਸਰਕਾਰ ‘ਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਦੋਸ਼ ਲਾਇਆ ਹੈ।

ਕੀ ਹੈ ਮਸਲਾ

ਕੇਂਦਰ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਬੰਦ ਕਰ ਦਿੱਤਾ ਗਿਆ। ਮਹੀਨਾ ਕੁ ਪਹਿਲਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ 63.91 ਕਰੋੜ ਰੁਪਏ ਦੇ ਘੁਟਾਲੇ ਦਾ ਖੁਲਾਸਾ ਹੋਇਆ ਸੀ। ਵਿਭਾਗ ਦੇ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਆਪਣੀ ਜਾਂਚ ਰਿਪੋਰਟ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸੌਂਪ ਦਿੱਤੀ। ਇਸ ਕੇਸ ਵਿੱਚ ਮੁੱਖ ਸਕੱਤਰ ਨੇ ਮੁੱਖ ਸਕੱਤਰ ਦੀ ਮੁੜ ਜਾਂਚ ਕੀਤੀ। ਇਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਸੱਤ ਕਰੋੜ ਰੁਪਏ ਦੇ ਫੰਡ ਸੰਸਥਾਵਾਂ ਨੂੰ ਨਿਯਮਾਂ ਦੇ ਉਲਟ ਵੰਡੇ ਗਏ। ਮੰਤਰੀ ਦੇ ਦਸਤਖਤ ਫੰਡ ਰਿਲੀਜ਼ ਕਰਨ ਵਾਲੀਆਂ ਫਾਈਲਾਂ ‘ਤੇ ਵੀ ਸੀ। ਇਸ ਦੇ ਬਾਵਜੂਦ ਜਾਂਚ ਵਿਚ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ ਗਈ।