ਪੰਜਾਬ ਹਿਮਾਚਲ ਨਾਲੋਂ ਵੀ ਠੰਡਾ : ਕਈ ਜ਼ਿਲ੍ਹਿਆਂ ‘ਚ ਡਿੱਗਿਆ ਪਾਰਾ, ਸੰਘਣੀ ਧੁੰਦ ਤੇ ਮੀਂਹ ਲਈ ਅਲਰਟ ਜਾਰੀ

0
2292

ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਕੜਾਕੇ ਦੀ ਠੰਢ ਪੈ ਰਹੀ ਹੈ। ਪਿਛਲੇ ਤਿੰਨ ਦਿਨਾਂ ਤੋਂ ਸੀਤ ਲਹਿਰ ਦਾ ਕਹਿਰ ਜਾਰੀ ਹੈ, ਉੱਥੇ ਹੀ ਧੁੰਦ ਵੀ ਪੈ ਰਹੀ ਹੈ। ਆਲਮ ਇਹ ਹੈ ਕਿ ਕਈ ਜ਼ਿਲ੍ਹਿਆਂ ’ਚ ਹਿਮਾਚਲ ਤੋਂ ਜ਼ਿਆਦਾ ਠੰਢ ਪੈ ਰਹੀ ਹੈ।

ਬੁੱਧਵਾਰ ਨੂੰ ਫ਼ਤਹਿਗੜ੍ਹ ਸਾਹਿਬ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟ ਤੋਂ ਘੱਟ ਤਾਪਮਾਨ 3.7 ਡਿਗਰੀ ਸੈਲਸੀਅਸ ਰਿਹਾ ਜਦਕਿ ਅੰਮ੍ਰਿਤਸਰ ’ਚ 4.3 ਡਿਗਰੀ ਦਰਜ ਕੀਤਾ ਗਿਆ। ਲੁਧਿਆਣਾ ਤੇ ਗੁਰਦਾਸਪੁਰ ’ਚ ਘੱਟੋ-ਘੱਟ ਤਾਪਮਾਨ 5.1 ਡਿਗਰੀ, ਮੋਗਾ ਤੇ ਪਟਿਆਲਾ ’ਚ 5.4 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤੱਕ ਪੰਜਾਬ ’ਚ ਸੰਘਣੀ ਧੁੰਦ ਪੈ ਸਕਦੀ ਹੈ। 22 ਦਸੰਬਰ ਸ਼ਾਮ ਤੋਂ ਪੰਜਾਬ ’ਚ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ, ਜਿਸ ਦੇ ਪ੍ਰਭਾਵ ਨਾਲ ਕਈ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।