ਪੰਜਾਬ ਦੇ 18 ਜਿਲ੍ਹੇਆਂ ‘ਚ ਕੋਰੋਨਾ, ਅੱਜ 8 ਮਾਮਲੇ ਆਏ ਸਾਹਮਣੇ, ਹੁਣ ਤੱਕ 13 ਮੌਤਾਂ, 4844 ਸ਼ਕੀ ਕੇਸ – ਵੋਖੋ ਜਿਲ੍ਹਾ ਵਾਰ ਰਿਪੋਰਟ

0
7826

ਫਾਜ਼ਿਲਕਾ . ਕੋਰੋਨਾ ਪੰਜਾਬ ਵਿੱਚ ਹੁਣ 18 ਜਿਲ੍ਹੇਆਂ ਤੱਕ ਫੈਲ ਗਿਆ ਹੈ। ਅੱਜ ਗੁਰਦਾਸਪੁਰ ਜ਼ਿਲੇ ਤੋਂ ਪਹਿਲਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਅੱਜ ਕੁੱਲ 8 ਮਾਮਲੇ ਸਾਹਮਣੇ ਆਏ ਹਨ। ਸਭ ਤੋਂ ਵੱਧ ਚਾਰ ਮਾਮਲੇ ਪਠਾਨਕੋਟ ਤੋਂ ਸਾਹਮਣੇ ਆਏ। ਹੁਣ ਤੱਕ ਪੰਜਾਬ ਵਿੱਚ ਕੋਰੋਨਾ ਦੇ ਸ਼ਕੀ ਮਾਮਲਿਆਂ ਦੀ ਗਿਣਤੀ ਵੱਧ ਕੇ 4844 ਹੋ ਗਈ ਹੈ। ਪਾਜ਼ੀਟਿਵ ਮਰੀਜਾਂ ਦੀ ਗਿਣਤੀ 184 ਤੱਕ ਪਹੁੰਚ ਗਈ ਹੈ। 613 ਮਰੀਜ਼ ਅਜਿਹੇ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਐਕਟਿਵ ਕੇਸ 144 ਹਨ ਤੇ ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 13 ਮੌਤਾਂ ਹੋ ਚੁੱਕੀਆਂ ਹਨ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ (ਕੋਵਿਡ-19)

14-04-2020 – ਨਮੂਨਿਆਂ ਅਤੇ ਕੇਸਾਂ ਦਾ ਵੇਰਵਾ

1.ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ4844
2.ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ4844
3.ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ184
4.ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ4047
5.ਰਿਪੋਰਟ ਦੀ ਉਡੀਕ ਹੈ613
6.ਠੀਕ ਹੋਏ ਮਰੀਜ਼ਾਂ ਦੀ ਗਿਣਤੀ27
7.ਐਕਟਿਵ ਕੇਸ144
8.ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ04
9.ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ00
10.ਮਰੀਜ਼ ਜਿਹਨਾਂ ਦੀ ਸਥਿਤੀ ਗੰਭੀਰ ਹੈ ਅਤੇ ਵੈਟੀਲੇਟਰ ’ਤੇ ਹਨ01 
 ਮ੍ਰਿਤਕਾਂ ਦੀ ਕੁੱਲ ਗਿਣਤੀ13

ਅੱਜ ਇਨ੍ਹਾਂ ਜਿਲ੍ਹਿਆਂ ਵਿਚੋਂ ਸਾਹਮਣੇ ਆਏ ਪਾਜ਼ੀਟਿਵ ਮਾਮਲੇ

ਜ਼ਿਲ੍ਹਾਮਾਮਲਿਆਂ ਦੀ ਗਿਣਤੀਟਿੱਪਣੀ
ਪਠਾਨਕੋਟ04ਪਾਜ਼ੇਟਿਵ ਕੇਸ ਦੇ ਸੰਪਰਕ
ਐਸ.ਏ.ਐਸ.ਨਗਰ02ਪਾਜ਼ੇਟਿਵ ਕੇਸ ਦੇ ਸੰਪਰਕ
ਗੁਰਦਾਸਪੁਰ011 ਗੰਭੀਰ ਸਾਹ ਸੰਕਰਮਣ (ਐਸ.ਏ.ਆਰ.ਆਈ.)
ਜਲੰਧਰ011 ਗੰਭੀਰ ਸਾਹ ਸੰਕਰਮਣ (ਐਸ.ਏ.ਆਰ.ਆਈ.)

14.4.2020 ਨੂੰ ਕੇਸ: ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ- 02, ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00, ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 01, ਠੀਕ ਕੀਤੇ ਮਰੀਜ਼ਾਂ ਦੀ ਗਿਣਤੀ -02 (ਐਸ.ਬੀ.ਐਸ. ਨਗਰ), ਮੌਤਾਂ ਦੀ ਗਿਣਤੀ-01(ਜਲੰਧਰ)

ਪੁਸ਼ਟੀ ਹੋਏ ਕੇਸਾਂ ਦੀ ਗਿਣਤੀ

ਲੜੀ ਨੰ: ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀਗਿਣਤੀਠੀਕ ਹੋਏ ਮਰੀਜ਼ਾਂ ਦੀ  ਗਿਣਤੀਮੌਤਾਂ ਦੀ ਗਿਣਤੀ
1.ਐਸ.ਏ.ਐਸ. ਨਗਰ5652
2.ਜਲੰਧਰ2542
3.ਪਠਾਨਕੋਟ2201
4.ਐਸ.ਬੀ.ਐਸ. ਨਗਰ19151
5.ਅੰਮ੍ਰਿਤਸਰ1102
6.ਲੁਧਿਆਣਾ1112
7.ਮਾਨਸਾ1100
8.ਹੁਸ਼ਿਆਰਪੁਰ0721
9.ਮੋਗਾ0400
10.ਫ਼ਰੀਦਕੋਟ0300
11.ਰੋਪੜ0301
12.ਬਰਨਾਲਾ0201
13.ਫ਼ਤਹਿਗੜ੍ਹ ਸਾਹਿਬ0200
14.ਕਪੂਰਥਲਾ0200
15.ਪਟਿਆਲਾ0200
16.ਸੰਗਰੂਰ0200
17.ਮੁਕਤਸਰ0100
18.ਗੁਰਦਾਸਪੁਰ0100
 ਕੁੱਲ1842713

ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਪੰਜਾਬ ਦਾ ਹਰ ਵੱਡਾ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ : ਹੁਣ ਵੱਡੀਆਂ ਖਬਰਾਂ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਆਪਣਾ ਨਾਂ, ਉਮਰ ਅਤੇ ਪੂਰਾ ਅਡਰੈੱਸ ਲਿਖ ਕੇ ਸਾਨੂੰ ਵਟਸਐਪ ਮੈਸੇਜ ਭੇਜੋ। ਤੁਹਾਡੇ ਮੋਬਾਇਲ ‘ਤੇ ਆਵੇਗੀ ਪਲ-ਪਲ ਦੀ ਅਪਡੇਟ ਖਬਰ।