ਫਾਜ਼ਿਲਕਾ . ਕੋਰੋਨਾ ਪੰਜਾਬ ਵਿੱਚ ਹੁਣ 18 ਜਿਲ੍ਹੇਆਂ ਤੱਕ ਫੈਲ ਗਿਆ ਹੈ। ਅੱਜ ਗੁਰਦਾਸਪੁਰ ਜ਼ਿਲੇ ਤੋਂ ਪਹਿਲਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਅੱਜ ਕੁੱਲ 8 ਮਾਮਲੇ ਸਾਹਮਣੇ ਆਏ ਹਨ। ਸਭ ਤੋਂ ਵੱਧ ਚਾਰ ਮਾਮਲੇ ਪਠਾਨਕੋਟ ਤੋਂ ਸਾਹਮਣੇ ਆਏ। ਹੁਣ ਤੱਕ ਪੰਜਾਬ ਵਿੱਚ ਕੋਰੋਨਾ ਦੇ ਸ਼ਕੀ ਮਾਮਲਿਆਂ ਦੀ ਗਿਣਤੀ ਵੱਧ ਕੇ 4844 ਹੋ ਗਈ ਹੈ। ਪਾਜ਼ੀਟਿਵ ਮਰੀਜਾਂ ਦੀ ਗਿਣਤੀ 184 ਤੱਕ ਪਹੁੰਚ ਗਈ ਹੈ। 613 ਮਰੀਜ਼ ਅਜਿਹੇ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਐਕਟਿਵ ਕੇਸ 144 ਹਨ ਤੇ ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 13 ਮੌਤਾਂ ਹੋ ਚੁੱਕੀਆਂ ਹਨ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ (ਕੋਵਿਡ-19)
14-04-2020 – ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
1. | ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ | 4844 |
2. | ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ | 4844 |
3. | ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 184 |
4. | ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 4047 |
5. | ਰਿਪੋਰਟ ਦੀ ਉਡੀਕ ਹੈ | 613 |
6. | ਠੀਕ ਹੋਏ ਮਰੀਜ਼ਾਂ ਦੀ ਗਿਣਤੀ | 27 |
7. | ਐਕਟਿਵ ਕੇਸ | 144 |
8. | ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ | 04 |
9. | ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ | 00 |
10. | ਮਰੀਜ਼ ਜਿਹਨਾਂ ਦੀ ਸਥਿਤੀ ਗੰਭੀਰ ਹੈ ਅਤੇ ਵੈਟੀਲੇਟਰ ’ਤੇ ਹਨ | 01 |
ਮ੍ਰਿਤਕਾਂ ਦੀ ਕੁੱਲ ਗਿਣਤੀ | 13 |
ਅੱਜ ਇਨ੍ਹਾਂ ਜਿਲ੍ਹਿਆਂ ਵਿਚੋਂ ਸਾਹਮਣੇ ਆਏ ਪਾਜ਼ੀਟਿਵ ਮਾਮਲੇ
ਜ਼ਿਲ੍ਹਾ | ਮਾਮਲਿਆਂ ਦੀ ਗਿਣਤੀ | ਟਿੱਪਣੀ |
ਪਠਾਨਕੋਟ | 04 | ਪਾਜ਼ੇਟਿਵ ਕੇਸ ਦੇ ਸੰਪਰਕ |
ਐਸ.ਏ.ਐਸ.ਨਗਰ | 02 | ਪਾਜ਼ੇਟਿਵ ਕੇਸ ਦੇ ਸੰਪਰਕ |
ਗੁਰਦਾਸਪੁਰ | 01 | 1 ਗੰਭੀਰ ਸਾਹ ਸੰਕਰਮਣ (ਐਸ.ਏ.ਆਰ.ਆਈ.) |
ਜਲੰਧਰ | 01 | 1 ਗੰਭੀਰ ਸਾਹ ਸੰਕਰਮਣ (ਐਸ.ਏ.ਆਰ.ਆਈ.) |
14.4.2020 ਨੂੰ ਕੇਸ: ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ- 02, ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00, ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 01, ਠੀਕ ਕੀਤੇ ਮਰੀਜ਼ਾਂ ਦੀ ਗਿਣਤੀ -02 (ਐਸ.ਬੀ.ਐਸ. ਨਗਰ), ਮੌਤਾਂ ਦੀ ਗਿਣਤੀ-01(ਜਲੰਧਰ)
ਪੁਸ਼ਟੀ ਹੋਏ ਕੇਸਾਂ ਦੀ ਗਿਣਤੀ
ਲੜੀ ਨੰ: | ਜ਼ਿਲ੍ਹਾ | ਪੁਸ਼ਟੀ ਹੋਏ ਕੇਸਾਂ ਦੀਗਿਣਤੀ | ਠੀਕ ਹੋਏ ਮਰੀਜ਼ਾਂ ਦੀ ਗਿਣਤੀ | ਮੌਤਾਂ ਦੀ ਗਿਣਤੀ |
1. | ਐਸ.ਏ.ਐਸ. ਨਗਰ | 56 | 5 | 2 |
2. | ਜਲੰਧਰ | 25 | 4 | 2 |
3. | ਪਠਾਨਕੋਟ | 22 | 0 | 1 |
4. | ਐਸ.ਬੀ.ਐਸ. ਨਗਰ | 19 | 15 | 1 |
5. | ਅੰਮ੍ਰਿਤਸਰ | 11 | 0 | 2 |
6. | ਲੁਧਿਆਣਾ | 11 | 1 | 2 |
7. | ਮਾਨਸਾ | 11 | 0 | 0 |
8. | ਹੁਸ਼ਿਆਰਪੁਰ | 07 | 2 | 1 |
9. | ਮੋਗਾ | 04 | 0 | 0 |
10. | ਫ਼ਰੀਦਕੋਟ | 03 | 0 | 0 |
11. | ਰੋਪੜ | 03 | 0 | 1 |
12. | ਬਰਨਾਲਾ | 02 | 0 | 1 |
13. | ਫ਼ਤਹਿਗੜ੍ਹ ਸਾਹਿਬ | 02 | 0 | 0 |
14. | ਕਪੂਰਥਲਾ | 02 | 0 | 0 |
15. | ਪਟਿਆਲਾ | 02 | 0 | 0 |
16. | ਸੰਗਰੂਰ | 02 | 0 | 0 |
17. | ਮੁਕਤਸਰ | 01 | 0 | 0 |
18. | ਗੁਰਦਾਸਪੁਰ | 01 | 0 | 0 |
ਕੁੱਲ | 184 | 27 | 13 |
ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਪੰਜਾਬ ਦਾ ਹਰ ਵੱਡਾ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ : ਹੁਣ ਵੱਡੀਆਂ ਖਬਰਾਂ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਆਪਣਾ ਨਾਂ, ਉਮਰ ਅਤੇ ਪੂਰਾ ਅਡਰੈੱਸ ਲਿਖ ਕੇ ਸਾਨੂੰ ਵਟਸਐਪ ਮੈਸੇਜ ਭੇਜੋ। ਤੁਹਾਡੇ ਮੋਬਾਇਲ ‘ਤੇ ਆਵੇਗੀ ਪਲ-ਪਲ ਦੀ ਅਪਡੇਟ ਖਬਰ।