ਜਲੰਧਰ. ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ 8 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਦੀ ਖਬਰ ਹੈ। ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਹੁਣ ਤੱਕ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 65 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 5 ਮੌਤਾਂ ਹੋ ਚੁੱਕਿਆਂ ਹਨ। ਸ਼ਕੀ ਮਾਮਲਿਆਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ, ਜੋ ਵੱਧ ਕੇ 1824 ਤੱਕ ਪਹੁੰਚ ਗਈ ਹੈ। 239 ਮਾਮਲੇ ਅਜਿਹੇ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ ਅਤੇ ਐਕਟਿਵ ਕੇਸ 57 ਹਨ।
ਅਮ੍ਰਿਤਸਰ ਤੋਂ 3, ਜਲੰਧਰ ਤੋਂ 1 ਅਤੇ ਐਸਏਐਸ ਨਗਰ ਤੋਂ 2 ਕੇਸ ਪਾਜ਼ੀਟਿਵ
- ਅੱਜ ਅਮ੍ਰਿਤਸਰ ਤੋਂ 3, ਜਲੰਧਰ ਤੋਂ 1 ਅਤੇ ਐਸਏਐਸ ਨਗਰ ਤੋਂ 2 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜੋ ਕਿ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਕਾਰਨ ਸਾਹਮਣੇ ਆਏ ਸਨ।
- ਪਠਾਨਕੋਟ ਤੇ ਫਰੀਦਕੋਟ ਤੋਂ ਵੀ 1-1 ਮਾਮਲਾ ਕੋਰੋਨਾ ਪਾਜ਼ੀਟਿਵ ਦਾ ਸਾਹਮਣੇ ਆਇਆ ਹੈ।
ਪੰਜਾਬ ਵਿੱਚ ਹੁਣ ਤੱਕ ਕੁਲ 57 ਐਕਟਿਵ ਕੇਸ ਹਨ। ਸਾਰੇ ਐਕਟਿਵ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ। ਵਿਦੇਸ਼ੀ ਯਾਤਰਾ ਨਾਲ ਸਬੰਧਤ ਜਾਂ ਉਨ੍ਹਾਂ ਦੇ ਸੰਪਰਕਾਂ ਨਾਲ ਸਬੰਧਤ ਲਗਭਗ ਸਾਰੇ ਪਾਜ਼ੀਟਿਵ ਮਾਮਲਿਆਂ ਵਿੱਚ ਕਮਿਊਨਿਟੀ ਵਿਚ ਫੈਲਾਅ ਦਾ ਕੋਈ ਸਬੂਤ ਨਹੀਂ ਮਿਲਿਆ। ਆਉਣ ਵਾਲੇ ਦਿਨਾਂ ਵਿੱਚ ਜਾਂਚ ਵਿਚ ਵਾਧਾ ਕੀਤਾ ਜਾਵੇਗਾ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।