Punjab Election Results : ਗਿੱਦੜਬਾਹਾ ‘ਚ ਸ਼ੁਰੂਆਤੀ ਰੁਝਾਨਾਂ ‘ਚ ਆਪ ਉਮੀਦਵਾਰ ਦੀ ਚੜ੍ਹਤ, ਚਲ ਰਹੇ ਅੱਗੇ

0
652

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ | ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਪਹਿਲਾਂ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਗਈ। ਗਿੱਦੜਬਾਹਾ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰੁਝਾਨਾਂ ਵਿਚ ਅੱਗੇ ਹਨ। ਇੱਥੇ 13 ਗੇੜਾਂ ਵਿਚ ਗਿਣਤੀ ਪੂਰੀ ਹੋਵੇਗੀ। ਵੋਟਾਂ ਦੀ ਗਿਣਤੀ ਵਿਚ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ, ਇਸ ਲਈ ਸਥਾਨਕ ਪੁਲਿਸ ਵੱਲੋਂ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਇਸ ਸੀਟ ‘ਤੇ ਤਿੰਨ ਵੱਡੇ ਆਗੂਆਂ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਵਿਧਾਇਕ ਡਿੰਪੀ ਢਿੱਲੋਂ ਵਿਚਕਾਰ ਮੁਕਾਬਲਾ ਹੈ। ਇੰਨਾ ਹੀ ਨਹੀਂ ਇਸ ਸੀਟ ‘ਤੇ ਪੰਜਾਬ ‘ਚ ਸਭ ਤੋਂ ਵੱਧ ਵੋਟਾਂ ਪਈਆਂ ਹਨ। ਚੋਣ ਕਮਿਸ਼ਨ ਅਨੁਸਾਰ ਇੱਥੇ 81.9% ਵੋਟਾਂ ਪਈਆਂ। ਇਸ ਸੀਟ ਲਈ ਕੁੱਲ 14 ਉਮੀਦਵਾਰ ਮੈਦਾਨ ਵਿਚ ਸਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)