ਚੰਡੀਗੜ੍ਹ, 2 ਅਕਤੂਬਰ | ਪੰਜਾਬ ਸਰਕਾਰ ਨੇ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਦੀਆਂ 2 ਹੋਰ ਮੰਗਾਂ ਮੰਨ ਲਈਆਂ ਹਨ। ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ 5 ਫ਼ੀਸਦੀ ਵਾਧਾ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬਾਹਰ ਕੱਢੇ ਗਏ 25-30 ਕਰਮਚਾਰੀਆਂ ਨੂੰ ਕੰਮ ’ਤੇ ਵਾਪਸ ਬੁਲਾ ਲਿਆ ਗਿਆ ਹੈ। ਹੁਣ ਯੂਨੀਅਨ ਦੀ 4 ਅਕਤੂਬਰ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਹੋਵੇਗੀ।

ਪੰਜਾਬ ਰੋਡਵੇਜ਼-ਪਨਬੱਸ-ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 20 ਸਤੰਬਰ ਨੂੰ ਹੜਤਾਲ ਕੀਤੀ ਸੀ। ਇਸ ਸਬੰਧੀ ਟਰਾਂਸਪੋਰਟ ਮੰਤਰੀ ਨੇ ਉਨ੍ਹਾਂ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ 5 ਫ਼ੀਸਦੀ ਵਾਧਾ ਕਰਨ ਅਤੇ ਬਰਖ਼ਾਸਤ ਮੁਲਾਜ਼ਮਾਂ ਨੂੰ ਬਹਾਲ ਕਰਨ ਦੀਆਂ ਮੰਗਾਂ ਮੰਨ ਲਈਆਂ ਸਨ।