ਭ੍ਰਿਸ਼ਟਾਚਾਰ ਖਿਲਾਫ ਪੰਜਾਬ ਸਰਕਾਰ, ਐਂਟੀ ਕੁਰੱਪਸ਼ਨ ਨੰਬਰ ‘ਤੇ ਮਿਲਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਰਦੀ ਕਾਰਵਾਈ

0
33

ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੀ ਸ਼ਿਕਇਤ ਕਰਨ ਨੂੰ ਲੈ ਕੇ ਐਂਟੀ-ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ।

ਹੁਣ ਲੋਕ ਰਿਸ਼ਵਤਖੋਰੀ ਤੇ ਹਫ਼ਤਾਵਸੂਲੀ ਦੀ ਸ਼ਿਕਾਇਤ 9501-200-200 ਨੰਬਰ ’ਤੇ ਕਰਦੇ ਹਨ। ਲੋਕ ਇਸ ਵੈਟਸਐਪ ਨੰਬਰ ’ਤੇ ਵੀਡੀਓ ਅਤੇ ਆਡੀਓ ਵੀ ਭੇਜਦੇ ਹਨ, ਜੋ ਕਿ ਸਿੱਧੀ ਮੁੱਖ ਮੰਤਰੀ ਭਗਵੰਤ ਮਾਨ ਕੋਲ ਪਹੁੰਚਦੀ ਤੇ ਤੁਰੰਤ ਭਿਰ੍ਸ਼ਟਾਚਾਰੀ ਖਿਲਾਫ ਕਾਰਵਾਈ ਕੀਤੀ ਜਾਂਦੀ ਹੈ, ਜਿਸ ਕਾਰਨ ਪੰਜਾਬ ‘ਚ ਭ੍ਰਿਸ਼ਟਾਚਾਰ ਨੂੰ ਲਗਾਮ ਲੱਗੀ ਹੈ।

ਪੰਜਾਬ ਸਰਕਾਰ ਸ਼ਿਕਾਇਤ ਮਿਲਣ ‘ਤੇ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈਆਂ ਕਰ ਰਹੀ ਹੈ। ਭ੍ਰਿਸ਼ਟਾਚਾਰੀ ਮੁਕਤ ਪੰਜਾਬ ਤਹਿਤ ਹੁਣ ਤੱਕ 724 ਗ੍ਰਿਫਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਅੱਗੇ ਵੀ ਭ੍ਰਿਸ਼ਟਾਚਾਰ ਖ਼ਿਲਾਫ ਇਹ ਮੁਹਿੰਮ ਜਾਰੀ ਰਹੇਗੀ। ਭ੍ਰਿਸ਼ਟ ਲੋਕਾਂ ਨੂੰ ਕਾਬੂ ਕਰਨ ਲਈ ਵਿਜੀਲੈਂਸ ਬਿਊਰੋ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ। CM ਮਾਨ ਸਰਕਾਰ ਬਣਦੀਆਂ ਹੀ ਕਹਿਤਾ ਸੀ ਕਿ ਪੰਜਾਬ ਚ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦਾ ਸੁਪਨਾ ਹੈ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕੀਤਾ ਜਾਵੇ, ਜਿਸ ਤਹਿਤ ਐਂਟੀ ਕੁਰੱਪਸ਼ਨ ਨੰਬਰ ਤੇ ਆਉਣ ਵਾਲੀਆਂ ਸਾਰੀਆਂ ਸ਼ਿਕਾਇਤਾਂ ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਤੇ ਸਖਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਹਨ।

ਵਸਟਐਪ ਨੰਬਰ ਜਾਰੀ ਕਰਨ ਸਮੇਂ CM ਮਾਨ ਨੇ ਸੀ ਕਿਹਾ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਉਨ੍ਹਾਂ ਨੂੰ ਮਨ੍ਹਾ ਨਾ ਕਰੀਓ, ਸਿਰਫ਼ ਉਨ੍ਹਾਂ ਦੀ ਆਡੀਓ ਅਤੇ ਵੀਡੀਓ ਬਣਾ ਕੇ ਜਾਰੀ ਕੀਤੇ ਗਏ ਵਟਸਐਪ ਨੰਬਰ ’ਤੇ ਭੇਜ ਦਿਓ। ਇਸ ਤੋਂ ਬਾਅਦ ਭ੍ਰਿਸ਼ਟਾਚਾਰੀ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ’ਚ ਭ੍ਰਿਸ਼ਟਾਚਾਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਪੰੰਜਾਬ ‘ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਾਡਾ ਇਹ ਛੋਟਾ ਜਿਹਾ ਕਦਮ ਹੈ। ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ਦੀ ਜ਼ਿੰਮੇਵਾਰੀ ਚੀਫ਼ ਡਾਇਰੈਕਟਰ ਨੂੰ ਸੌਂਪੀ ਗਈ ਹੈ। CM ਮਾਨ ਨੇ ਕਿਹਾ ਕਿ ਮੈਨੂੰ ਤਿੰਨ ਕਰੋੜ ਲੋਕਾਂ ਦਾ ਸਾਥ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕੀਤਾ ਜਾ ਸਕੇ।

ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਭ੍ਰਿਸ਼ਟਾਚਾਰ ਨੂੰ ਰੋਕਣ ਸੰਬਧੀ ਸੈਮੀਨਾਰ ਵਰਕਸ਼ਾਪਾਂ ਵੀ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕ ਆਪ ਲੋਕ ਵੀ ਸਰਕਾਰ ਦੀ ਇਸ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਦਾ ਹਿੱਸਾ ਬਣਨ ਤੇ ਭ੍ਰਿਸ਼ਟਾਚਾਰੀਆਂ ਖਿਲਾਫ ਸ਼ਿਕਾਇਤ ਭੇਜਣ।