ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ‘ਚ ਸਮਾਜਿਕ ਸਿੱਖਿਆ ਦਾ ਵਿਸ਼ਾ ਅੰਗਰੇਜ਼ੀ ‘ਚ ਪੜ੍ਹਾਉਣ ਦੀ ਇਜ਼ਾਜਤ

0
1494

ਚੰਡੀਗੜ੍ਹ. ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਬਰਾਬਰ ਸਮਰੱਥ ਬਣਾਉਣ ਅਤੇ ਸਰਕਾਰੀ ਸੂਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਧਾਉਣ ਦੇ ਉਦੇਸ਼ ਦੇ ਨਾਲ ਸਮੁੱਚੇ ਸਰਕਾਰੀ ਸਕੂਲਾਂ ਵਿੱਚ ਸਮਾਜਿਕ ਸਿੱਖਿਆ ਦਾ ਵਿਸ਼ਾ ਅੰਗਰੇਜ਼ੀ ਮਾਧੀਅਮ ’ਚ ਪੜ੍ਹਾਉਣ ਦੀ ਇਜ਼ਾਜਤ ਦੇ ਦਿੱਤੀ ਹੈ।
ਅੱਜੇ ਏਥੇ ਸਟੇਟ ਕੌਂਸਲ ਆਫ ਐਜੂਕੇਸ਼ਨ ਰੀਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਪੰਜਾਬ ਦੇ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੌਂਸਲ ਦੇ ਡਾਇਰੈਕਟਰ    ਨੇ ਇਸ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇੱਕ ਪੱਤਰ ਜਾਰੀ ਕਰ ਦਿੱਤਾ ਹੈ।
ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਸਾਇੰਸ ਅਤੇ ਹਿਸਾਬ ਨੂੰ ਪਹਿਲਾਂ ਹੀ ਅੰਗਰੇਜ਼ੀ ਮਾਧੀਅਮ ਵਿੱਚ ਪੜ੍ਹਾਇਆ ਜਾ ਰਿਹਾ ਹੈ ਅਤੇ ਹੁਣ ਸਮਾਜਿਕ ਸਿੱਖਿਆ ਨੂੰ ਵੀ ਸਮੁੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੀ ਆਗਿਆ ਦਿੱਤੀ ਗਈ ਹੈ। ਇਸ ਦੇ ਨਾਲ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਅੰਗਰੇਜ਼ੀ ਮਾਧੀਅਮ ਕੇਵਲ ਵਿਦਿਆਰਥੀਆਂ ਵੱਲੋਂ ਆਪਸ਼ਨ ਦੇਣ ’ਤੇ ਹੀ ਲਾਗੂ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਦਿਆਰਥੀ ਨੂੰ ਇਸ ਵਾਸਤੇ ਮਜ਼ਬੂਰ ਨਹੀਂ ਕੀਤਾ ਜਾਵੇਗਾ। ਇਸ ਫੈਸਲੇ ਨਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਵਿੱਚ ਕਾਫ਼ੀ ਵਾਧਾ ਹੋਣ ਦੀ ਸੰਭਾਵਨਾ ਹੈ।