ਚੰਡੀਗੜ. ਬੇਰੁਜ਼ਗਾਰ ਅਧਿਆਪਕਾਂ ਦੀ ਮੰਗਾ ਨੂੰ ਲੈ ਕੇ ਪੰਜਾਬ ਭਵਨ ਵਿੱਚ ਪੰਜਾਬ ਸਰਕਾਰ ਨਾਲ ਅਧਿਆਪਕਾਂ ਦੇ ਪ੍ਰਤੀਨਿਧਿਆਂ ਦੀ ਮੀਟਿੰਗ ਹੋਈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਖਤਮ ਹੋ ਚੁੱਕੀ ਹੈ ਇਸ ਮੀਟਿੰਗ ਵਿੱਚ ਚੀਫ਼ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਸ਼ਾਮਿਲ ਹੋਏ। ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵਲੋਂ 16 ਮਾਰਚ ਨੂੰ ਬੋਰੋਜਗਾਰ ਅਧਿਆਪਕਾਂ ਦੀਆਂ ਮੰਗਾ ਸੰਬੰਧੀ ਵੱਡਾ ਐਲਾਨ ਕੀਤਾ ਜਾ ਸਕਦਾ ਹੈ।
ਜਿ਼ਕਰਯੋਗ ਹੈ ਕਿ ਬੁੱਧਵਾਰ ਸ਼ਾਮ ਨੂੰ ਬੇਰੁਜ਼ਗਾਰ ਅਧਿਆਪਕਾਂ ਨੇ ਕੈਪਟਨ ਦੇ ਮੋਤੀ ਮਹਿਲ ਵੱਲ ਨਾਰੇਬਾਜੀ ਕਰਦੇ ਹੋਏ ਕੂਚ ਕਰਨਾ ਸ਼ੁਰੂ ਕਰ ਦਿੱਤਾ ਸੀ। ਪੁਲਿਸ ਤੇ ਅਧਿਆਪਕਾਂ ਵਿੱਚ ਕਾਫੀ ਤਨਾਅ ਵਾਲੇ ਹਾਲਾਤ ਬਣੇ ਹੋਏ ਸਨ। ਇਸ ਤੋਂ ਪਹਿਲਾਂ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਤੇ ਪੁਲਿਸ ਵਲੋਂ ਲਾਠੀਚਾਰਜ ਵੀ ਕੀਤਾ ਜਾ ਚੁੱਕਾ ਹੈ। ਜਿਸ ਤੋਂ ਬਾਅਦ ਅੱਜ ਪੰਜਾਬ ਸਰਕਾਰ ਦੀ ਬੇਰੁਜ਼ਗਾਰ ਅਧਿਆਪਕਾਂ ਦੇ ਪ੍ਰਤਿਨਿਧਿਆਂ ਨਾਲ ਮੀਟਿੰਗ ਤੈਅ ਕੀਤੀ ਗਈ ਸੀ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।