ਜਲੰਧਰ. ਸਰਕਾਰੀ ਆਂਕੜੇਆਂ ਮੁਤਾਬਿਕ ਸੂਬੇ ਵਿਚ 5 ਲੱਖ 64 ਹਜ਼ਾਰ ਛੋਟੇ ਕਿਸਾਨਾਂ ਨੂੰ ਫਸਲੀ ਕਰਜ਼ ਤੋਂ ਮੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਕਿਸਾਨਾਂ ਦਾ 4625 ਕਰੋੜ ਦਾ ਕਰਜ਼ਾ ਮਾਫ਼ ਕਰ ਦਿੱਤਾ ਹੈ। ਕੈਪਟਨ ਸਰਕਾਰ ਨੇ ਮਾਰਚ, 2017 ਵਿਚ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਖੇਤੀ ਲਾਗਤ ਅਤੇ ਕੀਮਤ ਕਮਿਸ਼ਨ ਦੇ ਸਾਬਕਾ ਚੇਅਰਮੈਨ ਡਾ. ਟੀ. ਹੱਕ ਦੀ ਅਗਵਾਈ ਵਿਚ ਕਮੇਟੀ ਦਾ ਗਠਨ ਕੀਤਾ ਅਤੇ ਕਰਜ਼ੇ ਦੇ ਨਿਪਟਾਰਿਆਂ ਲਈ ਆਪਣੀ ਰਿਪੋਰਟ ਦੇਣ ਲਈ ਆਖਿਆ।
ਰਿਪੋਰਟ ਆਉਣ ਤੋਂ ਤੁਰੰਤ ਬਾਅਦ ਫ਼ਸਲੀ ਕਰਜ਼ਾ ਮਾਫ਼ੀ ਸਕੀਮ ਸ਼ੁਰੂ ਕਰ ਦਿੱਤੀ ਗਈ। ਜਿਸਦੇ ਤਹਿਤ ਸਹਿਕਾਰੀ ਅਤੇ ਵਪਾਰਕ ਬੈਂਕਾਂ ਤੋਂ ਫ਼ਸਲੀ ਕਰਜ਼ਾ ਲੈਣ ਵਾਲੇ ਸੀਮਾਂਤ ( ਢਾਈ ਏਕੜ ਤੱਕ) ਅਤੇ ਛੋਟੇ ਕਿਸਾਨਾਂ(ਪੰਜ ਏਕੜ ਤੱਕ) ਨੂੰ 2.2 ਲੱਖ ਰੁਪਏ ਦੀ ਕਰਜ਼ਾ ਰਾਹਤ ਦੇਣ ਦਾ ਫ਼ੈਸਲਾ ਕੀਤਾ ਗਿਆ। ਹੁਣ ਤੱਕ 5,64,153 ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 4624.17 ਕਰੋੜ ਰੁਪਏ ਦੇ ਫ਼ਸਲੀ ਕਰਜ਼ੇ ਤੋਂ ਰਾਹਤ ਦਿੱਤੀ ਜਾ ਚੁੱਕੀ ਹੈ। ਅਗਲੇ ਪੜਾਅ ਤਹਿਤ ਬਾਕੀ ਰਹਿੰਦੇ ਯੋਗ ਕਿਸਾਨਾਂ ਦਾ ਫ਼ਸਲੀ ਕਰਜ਼ਾ ਮਾਫ਼ ਕਰਨ ਲਈ ਵੀ 70 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹਨਾਂ ਦੇ ਕਰਜ਼ੇ ਮਾਫ਼ ਕਰਨ ਲਈ 520 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਇਸ ਨਾਲ ਸਿੱਧੇ ਤੌਰ ‘ਤੇ 2.85 ਲੱਖ ਕਾਮੇ ਕਰਜ਼ੇ ਦੇ ਬੋਝ ਤੋਂ ਮੁਕਤ ਹੋ ਜਾਣਗੇ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।