ਚੰਡੀਗੜ੍ਹ, 27 ਫਰਵਰੀ | ਪੰਜਾਬ ਸਰਕਾਰ ਵੱਲੋਂ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਇਸ ਸੰਬੰਧੀ ਸਰਕਾਰ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਜ਼ਮੀਨ ਦੀ ਖਰੀਦ-ਵੇਚ ‘ਤੇ NOC ਦੀ ਲੋੜ ਨਹੀਂ ਹੋਵੇਗੀ।

ਦੱਸ ਦਈਏ ਕਿ 6 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਸਬੰਧੀ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਹੁਣ ਸਰਕਾਰ ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ‘ਚ ਸਪੱਸ਼ਟ ਕੀਤਾ ਗਿਆ ਹੈ ਕਿ ਆਬਾਦੀ ਦੇਹ ਵਾਲੀਆਂ ਥਾਵਾਂ ’ਤੇ ਰਜਿਸਟਰੀਆਂ ਲਈ ਐਨ. ਓ. ਸੀ. ਦੀ ਜ਼ਰੂਰਤ ਨਹੀਂ ਹੋਵੇਗੀ।






































