ਚੰਡੀਗੜ੍ਹ | ਨਵੇਂ ਮੰਤਰੀ ਦੇ ਸਹੁੰ ਚੁੱਕਣ ਦੇ ਨਾਲ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਵਿਭਾਗਾਂ ਵਿਚ ਵੀ ਫੇਰਬਦਲ ਕਰ ਦਿੱਤਾ ਹੈ। ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੂੰ ਪੰਜਾਬ ਦਾ ਨਵਾਂ ਸਿਹਤ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਰਾਜ ਭਵਨ ਵਿਚ ਅਹੁਦੇ ਦੀ ਸਹੁੰ ਚੁੱਕੀ।
ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਮੰਤਰੀ ਫੌਜਾ ਸਿੰਘ ਸਰਾਰੀ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਵਿਭਾਗਾਂ ਵਿਚ ਵੀ ਫੇਰਬਦਲ ਕੀਤਾ ਗਿਆ ਹੈ। ਚੇਤਨ ਸਿੰਘ ਜੋੜੇਮਾਜਰਾ ਤੋਂ ਸਿਹਤ ਵਿਭਾਗ ਅਤੇ ਹਰਜੋਤ ਬੈਂਸ ਤੋਂ ਜੇਲ੍ਹ ਵਿਭਾਗ ਵਾਪਸ ਲੈ ਲਿਆ ਗਿਆ ਹੈ, ਨਵੇਂ ਬਣੇ ਮੰਤਰੀਆਂ ਦੀ ਲਿਸਟ ਵੀ ਜਾਰੀ ਕਰ ਦਿੱਤੀ ਹੈ।