ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ‘ਤੇ ਟੋਕਨ ਸਿਸਟਮ ਕੀਤਾ ਸ਼ੁਰੂ, ਬਿਨਾਂ ਟੋਕਨ ਦੇ ਨਹੀਂ ਮਿਲੇਗੀ ਕੋਈ ਸਹੂਲਤ

0
287

ਚੰਡੀਗੜ੍ਹ | ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ‘ਤੇ ਟੋਕਨ ਸਿਸਟਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਬਿਨਾਂ ਟੋਕਨ ਦੇ ਹੁਣ ਕੋਈ ਸਹੂਲਤ ਨਹੀਂ ਮਿਲੇਗੀ। ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਕੁਝ ਅਧਿਕਾਰੀ ਅਤੇ ਕਰਮਚਾਰੀ ਸੇਵਾ ਕੇਂਦਰਾਂ ਦੇ ਕਰਮਚਾਰੀਆਂ ‘ਤੇ ਬਿਨਾਂ ਨੰਬਰ ਦਿੱਤੇ ਆਪਣਾ ਕੰਮ ਕਰਵਾਉਣ ਲਈ ਦਬਾਅ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।

ਅਜਿਹਾ ਵਿਵਹਾਰ ਬਰਦਾਸ਼ਤਯੋਗ ਨਹੀਂ ਹੈ। ਜੇਕਰ ਕਿਸੇ ਵਿਰੁੱਧ ਅਜਿਹੀ ਸ਼ਿਕਾਇਤ ਮਿਲਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਵੀ ਆਨਲਾਈਨ ਸ਼ੁਰੂ ਕੀਤੀਆਂ ਜਾਣਗੀਆਂ। ਸੇਵਾ ਕੇਂਦਰਾਂ ਤੋਂ 46 ਜਨਤਕ ਸਹੂਲਤਾਂ ਉਪਲਬਧ ਹਨ।