ਚੰਡੀਗੜ੍ਹ, 25 ਸਤੰਬਰ | ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ, ਮੋਗਾ ਦੇ ਐਸ.ਐਸ.ਪੀ. ਸਮੇਤ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਰਾਜਪਾਲ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ 22 ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਅਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਤੁਰੰਤ ਨਵੀਂ ਜਗ੍ਹਾ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।