ਕੋਰੋਨਾ ਕਰਕੇ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਆਮ ਲੋਕਾਂ ਦੇ ਦਾਖਲੇ ‘ਤੇ ਪਾਬੰਦੀ

0
4656

ਚੰਡੀਗੜ੍ਹ. ਪੰਜਾਬ ਸਰਕਾਰ ਨੇ ਕੋਵਿਡ-19 ਦੇ ਵਧ ਰਹੇ ਫੈਲਾਅ ਦੇ ਮੱਦੇਨਜ਼ਰ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਆਮ ਲੋਕਾਂ ਦੇ ਦਾਖਲੇ ‘ਤੇ ਪਾਬੰਦੀ ਲਾ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜੇ ਏਥੇ ਆਮ ਰਾਜ ਪ੍ਰਬੰਧ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਆਮ ਰਾਜ ਪ੍ਰਬੰਧ ਨੇ ਇਸ ਸਬੰਧੀ ਹੁਕਮ ‘ਤੇ ਹਸਤਾਖਰ ਕਰ ਦਿੱਤੇ ਹਨ ਅਤੇ ਇਹ ਹੁਕਮ ਤਰੁੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ। ਬੁਲਾਰੇ ਅਨੁਸਾਰ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦੀ ਸਥਿਤੀ ‘ਚ ਵਧੀਕ ਸਕੱਤਰ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਬੁਲਾਰੇ ਅਨੁਸਾਰ ਕੋਈ ਵੀ ਜ਼ਰੂਰੀ ਡਾਕ ਆਦਿ ਸਵਾਗਤੀ ਕਾਂਉਂਟਰ ‘ਤੇ ਤਾਇਨਾਤ ਕਰਮਚਾਰੀਆਂ ਦੇ ਹਵਾਲੇ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਮੂਹ ਨਾਗਰਿਕਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਵਾਸਤੇ ਸਰਕਾਰ ਦੇ ਉਪਰਾਲਿਆਂ ਵਿੱਚ ਸਹਿਯੋਗ ਕਰਨ ਲਈ ਅਪੀਲ ਕੀਤੀ ਗਈ ਹੈ।