ਚੰਡੀਗੜ੍ਹ l ਸੂਬਾ ਸਰਕਾਰ ਵੱਲੋਂ ਡੇਂਗੂ ਵਿਰੁੱਧ ਜੰਗ ਤੇਜ਼ ਕਰਨ ਲਈ ਕਮਰ ਕੱਸ ਲਈ ਗਈ ਹੈ ਤੇ ਸਿਹਤ ਮੰਤਰੀ ਵੱਲੋਂ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦੇ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੂਰੀ ਸਾਵਧਾਨੀ ਅਤੇ ਜਾਗਰੂਕਤਾ ਨਾਲ ਡੇਂਗੂ ਦੇ ਲਾਰਵੇ ਦੀ ਬ੍ਰੀਡਿੰਗ ਨੂੰ ਰੋਕਣ ਲਈ ਮਿਲ ਕੇ ਯਤਨ ਕਰਨ ਅਤੇ ਘਰਾਂ, ਦਫ਼ਤਰਾਂ, ਖੁੱਲ੍ਹੀਆਂ ਥਾਵਾਂ ਤੇ ਗਲੀਆਂ ਵਿਚ ਪਾਣੀ ਖੜ੍ਹਾ ਨਾ ਹੋਣ ਦੇਣl ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਅਧਿਕਾਰੀਆਂ ਨੂੰ ਲੋੜੀਂਦੇ ਟੈਸਟਾਂ ਨਾਲ ਤੁਰੰਤ ਇਲਾਜ ਯਕੀਨੀ ਬਣਾਉਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਵਡੇਰੇ ਲੋਕ ਹਿੱਤ ਵਿਚ ਇਸ ਸਬੰਧੀ ਸਾਰੀਆਂ ਸਾਵਧਾਨੀਆਂ ਨੂੰ ਲਾਗੂ ਕਰਨ ਲਈ ਆਮ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕੀਤੀl ਜੌੜਾਮਾਜਰਾ ਨੇ ਦੱਸਿਆ ਕਿ ਸਾਰੇ ਸਿਵਲ ਸਰਜਨਾਂ ਨੂੰ ਡੇਂਗੂ ਵਾਰਡ ਸਥਾਪਤ ਕਰਨ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਫੌਗਿੰਗ ਗਤੀਵਿਧੀਆਂ ਤੇਜ਼ ਕਰਨ ਲਈ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਵਿਭਾਗ ਵੱਲੋਂ ਪੰਚਾਇਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਹਿਯੋਗ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਡੇਂਗੂ ਪ੍ਰਭਾਵਿਤ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਕੇ ਡੇਂਗੂ ਦੀ ਰੋਕਥਾਮ ਲਈ ਤੁਰੰਤ ਕਦਮ ਚੁੱਕੇ ਜਾ ਰਹੇ ਹਨ। ਡੇਂਗੂ ਮੱਛਰ ਏਡੀਜ਼ ਏਜੀਪਟੀ ਦੇ ਪ੍ਰਜਨਨ ਨੂੰ ਰੋਕਣ, ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਅਤੇ ਅਜਿਹੇ ਖੇਤਰਾਂ ਦੀ ਨਿਰੰਤਰ ਨਿਗਰਾਨੀ ਲਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਡੇਂਗੂ ਮੱਛਰ ਦੀ ਪੈਦਾਵਾਰ ਦੇ ਸਰੋਤ ਨੂੰ ਖ਼ਤਮ ਕਰਕੇ ਹੀ ਸੰਭਵ ਹੈ। ਡੇਂਗੂ ਦੇ ਕੇਸਾਂ ਵਿਚ ਵਾਧੇ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਪੰਜਾਬ ਸਰਕਾਰ ਨੇ ਡੇਂਗੂ ਵਿਰੁੱਧ ਕੱਸੀ ਕਮਰ, ਸਿਹਤ ਵਿਭਾਗ ਨੂੰ ਦਿੱਤੇ ਸਖਤ ਨਿਰਦੇਸ਼
- ਮਕੈਨਿਕ ਕੋਲ ਰਿਪੇਅਰ ਲਈ ਆਈ ਕਾਰ ਨੂੰ ਅਚਾਨਕ ਲੱਗੀ ਅੱਗ, ਸੜ ਕੇ ਹੋਈ ਸੁਆਹ
ਫਾਜ਼ਿਲਕਾ, 19 ਦਸੰਬਰ | ਅਬੋਹਰ ਵਿਚ ਅੱਜ ਇੱਕ ਕਾਰ ਨੂੰ ਅੱਗ ਲੱਗ ਗਈ। ਕੁਝ ਹੀ…
- ਬ੍ਰੇਕਿੰਗ : ਰਵੀਚੰਦਰਨ ਅਸ਼ਵਿਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
ਨੈਸ਼ਨਲ ਡੈਸਕ, 18 ਨਵੰਬਰ | ਰਵੀਚੰਦਰਨ ਅਸ਼ਵਿਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ।…
- ਖਨੌਰੀ ਬਾਰਡਰ ‘ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ
ਪਟਿਆਲਾ, 18 ਦਸੰਬਰ | ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਸਮੇਤ 13…
- ਬ੍ਰੇਕਿੰਗ : ਆਦਮਪੁਰ ਤੋਂ ਕਾਂਗਰਸੀ ਵਿਧਾਇਕ ਕੋਟਲੀ ਦੇ ਭਾਂਜੇ ਦਾ ਕੁੱਟ-ਕੁੱਟ ਕੇ ਕਤਲ
ਜਲੰਧਰ, 18 ਦਸੰਬਰ | ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਾਂਜੇ ਦੀ ਕੁੱਟ-ਕੁੱਟ…
- ਜੋਰਜੀਆ ‘ਚ ਹੋਏ ਹਾਦਸੇ ‘ਚ ਮੋਗਾ ਦੇ 24 ਸਾਲ ਦੇ ਨੌਜਵਾਨ ਦੀ ਮੌਤ, 4 ਮਹੀਨੇ ਪਹਿਲਾਂ ਹੀ ਗਿਆ ਸੀ ਬਾਹਰ
ਮੋਗਾ, 17 ਦਸੰਬਰ | ਜੋਰਜੀਆ ਦੇ ਗੁਡੌਰੀ ਵਿਚ ਇੱਕ ਰੈਸਟੋਰੈਂਟ ਵਿਚ 11 ਭਾਰਤੀਆਂ ਸਮੇਤ 12…
- ਪੰਜਾਬ ‘ਚ ਇਕ ਹੋਰ ਧਮਾਕਾ : ਅੰਮ੍ਰਿਤਸਰ ‘ਚ ਸਵੇਰੇ 3.15 ਵਜੇ ਇਸਲਾਮਾਬਾਦ ਥਾਣੇ ਦੇ ਬਾਹਰ ਧਮਾਕਾ, ਪੁਲਿਸ ਨੇ ਗੇਟ ਕੀਤੇ ਬੰਦ
ਅੰਮ੍ਰਿਤਸਰ, 17 ਦਸੰਬਰ | ਇਸਲਾਮਾਬਾਦ ਥਾਣੇ ਦੇ ਬਾਹਰ ਮੰਗਲਵਾਰ ਤੜਕੇ 3:15 ਵਜੇ ਜ਼ਬਰਦਸਤ ਧਮਾਕਾ ਹੋਇਆ।…
- ਸਾਬਕਾ ਮੰਤਰੀ ਚੂੰਨੀ ਲਾਲ ਭਗਤ ਸਮੇਤ 13 ਆਗੂਆਂ ‘ਤੇ ਭਾਜਪਾ ਦੀ ਕਾਰਵਾਈ, ਪਾਰਟੀ ‘ਚੋਂ ਕੱਢੇ
ਜਲੰਧਰ, 16 ਦਸੰਬਰ | ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਕਾਫੀ ਗਰਮ ਹੈ।…
- ਚਿੰਤਾਜਨਕ ! ਪੰਜਾਬ ‘ਚ ਵਧ ਰਹੇ ਕੈਂਸਰ ਦੇ ਮਰੀਜ਼, 2025 ਤੱਕ ਇੰਨੇ ਮਾਮਲੇ ਵਧਣ ਦਾ ਖਤਰਾ
ਚੰਡੀਗੜ੍ਹ, 16 ਦਸੰਬਰ | ਸਿਹਤ ਵਿਭਾਗ ਅਨੁਸਾਰ ਪੰਜਾਬ ਵਿਚ 2025 ਤੱਕ ਕੈਂਸਰ ਦੇ ਮਾਮਲੇ 43,196…
- ਲੁਧਿਆਣਾ : ਸਕੂਲ ‘ਚ ਵਿਦਿਆਰਥਣ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ
ਲੁਧਿਆਣਾ, 16 ਦਸੰਬਰ | ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ…
- ਵੱਡੀ ਖਬਰ : ਬਦਲਿਆ ਜਾਵੇਗਾ SGPC ਦਾ ਪ੍ਰਧਾਨ ! ਧਾਮੀ ਦੀ ਜਗ੍ਹਾ ਇਸ ਆਗੂ ਨੂੰ ਮਿਲੇਗੀ ਜ਼ਿੰਮੇਵਾਰੀ
ਅੰਮ੍ਰਿਤਸਰ, 16 ਦਸੰਬਰ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ…