ਚੰਡੀਗੜ੍ਹ . ਸੂਬਾ ਸਰਕਾਰ ਵਾਰਡਰ ਦੇ ਅਹੁਦੇ ਲਈ 305 ਉਮੀਦਵਾਰਾਂ ਦੀ ਭਰਤੀ ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ ਕਰੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ ਸਿੱਧੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਰਤੀ ਦੀ ਪੂਰੀ ਪ੍ਰਕਿਰਿਆ ਚਾਰ ਮਹੀਨਿਆਂ ਵਿੱਚ ਪੂਰੀ ਹੋ ਜਾਵੇਗੀ।
ਪਹਿਲਾਂ ਇਹ ਅਸਾਮੀਆਂ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੇ ਦਾਇਰੇ ਵਿੱਚ ਆਉਂਦੀਆਂ ਸੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਇਹ ਫੈਸਲਾ ਜੇਲ੍ਹਾਂ ਵਿੱਚ ਲੋੜੀਂਦਾ ਜਨ-ਸ਼ਕਤੀ ਮੁਹੱਈਆ ਕਰਵਾ ਕੇ ਜੇਲ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਵਿੱਚ ਮਦਦ ਕਰੇਗਾ। ਇਸ ਸਮੇਂ ਪੰਜਾਬ ਦੀਆਂ ਜੇਲ੍ਹਾਂ ਵਿੱਚ 24,000 ਤੋਂ ਵੱਧ ਅਪਰਾਧੀ ਹਨ। ਹਾਲਾਂਕਿ, ਨਿਰੀਖਣ ਕਰਨ ਲਈ ਲੋੜੀਂਦੇ ਕਰਮਚਾਰੀਆਂ ਦੀ ਘਾਟ ਹੈ।