ਚੰਡੀਗੜ੍ਹ | ਦਿੱਲੀ ਏਅਰਪੋਰਟ ‘ਤੇ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਅਤੇ ਪੰਜਾਬੀਆਂ ਦੀ ਸਹੂਲਤ ਲਈ ਸਰਕਾਰ ਨੇ ਵੱਡੀ ਪਹਿਲ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਉੱਥੇ ਵਿਸ਼ੇਸ਼ ਸੁਵਿਧਾ ਕੇਂਦਰ ਖੋਲ੍ਹਿਆ ਜਾ ਰਿਹਾ ਹੈ। ਇਹ ਕੇਂਦਰ ਏਅਰਪੋਰਟ ਟਰਮੀਨਲ-3 ‘ਤੇ ਬਣਾਇਆ ਜਾਵੇਗਾ। ਇਸ ਸੈਂਟਰ ਵਿਚ 2 ਇਨੋਵਾ ਕਾਰਾਂ ਹੋਣਗੀਆਂ, ਜੋ ਕਿ ਪੰਜਾਬ ਭਵਨ ਅਤੇ ਹੋਰ ਨੇੜਲੇ ਸਥਾਨਾਂ ‘ਤੇ ਯਾਤਰੀਆਂ ਦੀ ਸਥਾਨਕ ਆਵਾਜਾਈ ਵਿਚ ਮਦਦ ਲਈ ਉਪਲਬਧ ਹੋਣਗੀਆਂ।
ਇਸ ਤੋਂ ਇਲਾਵਾ ਜੇਕਰ ਪੰਜਾਬੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ। ਇਸ ਲਈ ਪੰਜਾਬ ਸਰਕਾਰ ਨੇ ਕੁਝ ਸਮਾਂ ਪਹਿਲਾਂ ਇੱਕ ਨਿੱਜੀ ਕੰਪਨੀ ਨਾਲ ਸਮਝੌਤਾ ਕੀਤਾ ਹੈ। ਇਹ ਕੇਂਦਰ ਜਲਦੀ ਹੀ ਆਪਣਾ ਕੰਮ ਸ਼ੁਰੂ ਕਰ ਦੇਵੇਗਾ।







































