ਚੰਡੀਗੜ੍ਹ | ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ‘ਚ ਪੰਜਾਬ ਅੰਦਰ ਸ਼ਾਂਤੀ ਬਣਾਈ ਰੱਖਣ ਲਈ ਦ੍ਰਿੜ੍ਹ ਹੈ। ਸਰਕਾਰ ਅੰਮ੍ਰਿਤਪਾਲ ਦੇ ਸਮਰਥਕਾਂ ਖਿਲਾਫ ਸਖਤ ਕਾਰਵਾਈ ਕਰੇਗੀ। ਸਰਕਾਰ ਅਤੇ ਪੰਜਾਬ ਪੁਲਿਸ ਕਮਜ਼ੋਰ ਨਹੀਂ ਹੈ। ਕਿਸੇ ਨੂੰ ਵੀ ਹਾਲਾਤ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ
ਪੰਜਾਬ ਦੇ ਸੀਐਮ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਸ਼ੁੱਕਰਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਇੱਕ ਸਵਾਲ ਦੇ ਜਵਾਬ ਵਿੱਚ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਕਾਬੂ ਵਿੱਚ ਹੈ। ਪਿਛਲੇ 10 ਸਾਲਾਂ ਤੋਂ ਪੰਜਾਬ ਦੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਲੋਕ ਇਕਜੁੱਟ ਰਹਿਣਾ ਚਾਹੁੰਦੇ ਹਨ।
ਜਾਂਚ ਰਿਪੋਰਟ ਦੇ ਆਧਾਰ ‘ਤੇ ਹੋਵੇਗੀ ਕਾਰਵਾਈ : ਐੱਸ.ਐੱਸ.ਪੀ
ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਮਾਮਲੇ ਦੀ ਜਾਂਚ ਲਈ ਪੁਲਿਸ ਅਧਿਕਾਰੀ ਤੇਜਵੀਰ ਸਿੰਘ ਦੀ ਅਗਵਾਈ ‘ਚ ਇੱਕ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਉਹ ਜੋ ਵੀ ਜਾਂਚ ਰਿਪੋਰਟ ਕਰੇਗੀ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਮਨੋਬਲ ਬਰਕਰਾਰ ਹੈ। ਪੁਲਿਸ ਨੂੰ ਸਥਿਤੀ ਨੂੰ ਦੇਖਦੇ ਹੋਏ ਕੁਝ ਕਦਮ ਚੁੱਕਣੇ ਪੈ ਰਹੇ ਹਨ।