ਬ੍ਰੇਕਿੰਗ : ਪੰਜਾਬ ਸਰਕਾਰ ਦਾ ਵੱਡਾ ਫੈਸਲਾ ! ਦਸੰਬਰ ‘ਚ ਝਗੜਾ ਰਹਿਤ ਇੰਤਕਾਲਾਂ ਦੇ ਨਿਪਟਾਰੇ ਲਈ ਲੱਗਣਗੇ ਕੈਂਪ

0
2226

ਚੰਡੀਗੜ੍ਹ, 29 ਨਵੰਬਰ | ਸਰਕਾਰ ਨੇ ਪੰਜਾਬ ਵਿਚ ਝਗੜਿਆਂ ਤੋਂ ਰਹਿਤ ਇੰਤਕਾਲਾਂ ਦੇ ਨਿਪਟਾਰੇ ਲਈ ਦਸੰਬਰ ਮਹੀਨੇ ਵਿਚ ਵਿਸ਼ੇਸ਼ ਕੈਂਪ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਕੈਂਪ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਚਲਾਏ ਜਾਣਗੇ।

ਇਸ ਦੇ ਨਾਲ ਹੀ ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ 31 ਦਸੰਬਰ ਤੋਂ ਬਾਅਦ ਜੇਕਰ ਕੋਈ ਝਗੜਾ ਰਹਿਤ ਇੰਤਕਾਲ, ਜਿਸ ਵਿਚ 45 ਦਿਨਾਂ ਦੀ ਮਿਆਦ ਤੋਂ ਵੱਧ ਪੈਡਿੰਗ ਪ੍ਰਾਪਤ ਹੁੰਦੀ ਹੈ, ਤਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਜੇਕਰ ਕਿਸੇ ਤਹਿਸੀਲ ਅਤੇ ਸਬ ਡਵੀਜ਼ਨ ਵਿਚ ਇੰਤਕਾਲ ਬਕਾਇਆ ਪਾਇਆ ਗਿਆ ਤਾਂ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਣਗੇ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)