ਸਫਾਈ ਕਰਮਚਾਰੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਠੇਕੇਦਾਰੀ ਸਿਸਟਮ ਖਤਮ ਹੁਣ ਸਫਾਈ ਕਰਮਚਾਰੀਆਂ ਦੇ ਖਾਤਿਆਂ ‘ਚ ਸਿੱਧੀ ਆਏਗੀ ਤਨਖਾਹ, 15,100 ਰੁਪਏ ਕੀਤੀ ਗਈ ਸੈਲਰੀ

0
10

ਅਜਨਾਲਾ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਮਿਲਣ ਲਈ ਵਿਧਾਇਕ Kuldeep Singh Dhaliwal ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ Bhagwant Mann ਦਾ ਸੁਨੇਹਾ ਸਫਾਈ ਕਰਮਚਾਰੀਆਂ ਤੱਕ ਪਹੁੰਚਾਇਆ ਅਤੇ ਪੰਜਾਬ ਸਰਕਾਰ ਵੱਲੋਂ ਲਏ ਗਏ ਵੱਡੇ ਫੈਸਲੇ ਬਾਰੇ ਜਾਣਕਾਰੀ ਦਿੱਤੀ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਫਾਈ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਠੇਕੇਦਾਰੀ ਸਿਸਟਮ ਖਤਮ ਕਰ ਦਿੱਤਾ ਹੈ। ਹੁਣ ਸਫਾਈ ਕਰਮਚਾਰੀਆਂ ਨੂੰ ਠੇਕੇਦਾਰਾਂ ਰਾਹੀਂ ਨਹੀਂ, ਸਿੱਧੇ ਤੌਰ ‘ਤੇ ਸਰਕਾਰ ਵੱਲੋਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤਨਖਾਹ ਭੇਜੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਫਾਈ ਕਰਮਚਾਰੀਆਂ ਦੀ ਤਨਖਾਹ ਵਧਾ ਕੇ 15 ਹਜ਼ਾਰ 100 ਰੁਪਏ ਕਰ ਦਿੱਤੀ ਹੈ, ਜਿਸ ਨਾਲ ਹਜ਼ਾਰਾਂ ਕਰਮਚਾਰੀਆਂ ਨੂੰ ਸਿੱਧਾ ਲਾਭ ਮਿਲੇਗਾ।



ਧਾਲੀਵਾਲ ਨੇ ਕਿਹਾ ਕਿ ਇਹ ਫੈਸਲਾ ਲੇਬਰ ਡੇ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ ਅਤੇ ਹੁਣ ਇਸ ਨੂੰ ਲਾਗੂ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਸਫਾਈ ਕਰਮਚਾਰੀਆਂ ਨੂੰ ਇਹ ਜਾਣਕਾਰੀ ਦੇਣ ਲਈ ਪਹੁੰਚੇ ਹਨ ਤਾਂ ਜੋ ਉਨ੍ਹਾਂ ਨੂੰ ਭਰੋਸਾ ਦਿਵਾਇਆ ਜਾ ਸਕੇ ਕਿ ਸਰਕਾਰ ਨੇ ਉਨ੍ਹਾਂ ਦੀ ਪੁਰਾਣੀ ਮੰਗ ਪੂਰੀ ਕਰ ਦਿੱਤੀ ਹੈ।

ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹੱਕਾਂ ਅਤੇ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।