<p><strong>ਚੰਡੀਗੜ੍ਹ&comma; 25 ਦਸੰਬਰ &vert;<&sol;strong> ਪੰਜਾਬ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਨੇ 73&period;57 ਕਰੋੜ ਰੁਪਏ ਦੀ ਲਾਗਤ ਨਾਲ ਕਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਹਨ। ਸ੍ਰੀ ਚਮਕੌਰ ਸਾਹਿਬ ਨੂੰ ਧਾਰਮਿਕ ਅਤੇ ਤੀਰਥ ਅਸਥਾਨ ਵਜੋਂ ਵਿਕਸਤ ਕਰਨ ਲਈ &&num;8220&semi;ਪ੍ਰਸ਼ਾਦ&&num;8221&semi; &lpar;ਤੀਰਥ ਯਾਤਰਾ ਪੁਨਰ ਸੁਰਜੀਤੀ ਅਤੇ ਅਧਿਆਤਮਿਕ ਵਿਰਾਸਤ ਸੰਭਾਲ ਮੁਹਿੰਮ&rpar; ਤਹਿਤ 31&period;56 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।<&sol;p>&NewLine;<p>ਇਹ ਦਾਅਵਾ ਸੈਰ ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਧਾਰਮਿਕ ਸੈਰ ਸਪਾਟੇ ਤਹਿਤ ਫ਼ਿਰੋਜ਼ਪੁਰ &lpar;ਹੁਸੈਨੀਵਾਲਾ ਬਾਰਡਰ&rpar; ਅਤੇ ਰੂਪਨਗਰ &lpar;ਅਨੰਦਪੁਰ ਸਾਹਿਬ&rpar; ਨੂੰ ਚੁਣਿਆ ਗਿਆ ਹੈ। ਹਰੇਕ ਸੈਰ ਸਪਾਟਾ ਸਥਾਨ ਲਈ ਕੁੱਲ 25 ਕਰੋੜ ਰੁਪਏ ਦਾ ਫੰਡ ਦਿੱਤਾ ਜਾਵੇਗਾ।<&sol;p>&NewLine;<p>ਪੰਜਾਬ ਸਰਕਾਰ ਪਟਿਆਲਾ ਦੇ ਕਿਲ੍ਹਾ ਮੁਬਾਰਕ ਵਿਚ ਵਿਦੇਸ਼ਾਂ ਦੀ ਤਰਜ਼ &&num;8216&semi;ਤੇ ਬੁਟੀਕ ਹੋਟਲ ਬਣਾ ਰਹੀ ਹੈ। ਇਨ੍ਹੀਂ ਦਿਨੀਂ ਇੱਥੇ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਕੁਝ ਦਿਨ ਪਹਿਲਾਂ ਸੀਐਮ ਭਗਵੰਤ ਮਾਨ ਨੇ ਵੀ ਇਸ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।<&sol;p>&NewLine;<p>ਕਿਲ੍ਹਾ ਮੁਬਾਰਕ ਵਿਚ ਖੋਲ੍ਹਿਆ ਜਾਣ ਵਾਲਾ ਹੋਟਲ ਡੈਸਟੀਨੇਸ਼ਨ ਵੈਡਿੰਗਜ਼ ਲਈ ਇੱਕ ਪਸੰਦੀਦਾ ਸਥਾਨ ਬਣ ਜਾਵੇਗਾ। ਇੱਥੇ ਦੇਸ਼ ਤੋਂ ਹੀ ਨਹੀਂ ਸਗੋਂ ਹੋਰ ਰਾਜਾਂ ਤੋਂ ਵੀ ਲੋਕ ਆਉਣਗੇ। ਸਰਕਾਰ ਇਸ ਪ੍ਰੋਜੈਕਟ ਨੂੰ ਲੋਹੜੀ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕਰੇਗੀ। ਇਸ ਤੋਂ ਇਲਾਵਾ ਸੂਬੇ ਭਰ ਵਿਚ ਆਧੁਨਿਕ ਕਨਵੈਨਸ਼ਨ ਸੈਂਟਰ ਬਣਾਏ ਜਾਣਗੇ।<&sol;p>&NewLine;<p>ਪੰਜਾਬ ਸਰਕਾਰ ਹੁਣ ਰਣਜੀਤ ਸਾਗਰ ਡੈਮ&comma; ਸ਼ਾਹਪੁਰੀ ਕੰਢੀ ਡੈਮ ਅਤੇ ਸੂਬੇ ਦੇ ਕੰਢੀ ਖੇਤਰ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਸੈਰ-ਸਪਾਟੇ ਵਾਲੇ ਖੇਤਰਾਂ ਵਜੋਂ ਵਿਕਸਤ ਕਰਨ ਲਈ ਯਤਨਸ਼ੀਲ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਫਰਵਰੀ ਮਹੀਨੇ &OpenCurlyQuote;ਰੰਗਲਾ ਪੰਜਾਬ’ ਤਿਉਹਾਰ ਮਨਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।<&sol;p>&NewLine;<p>ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਵੀ ਪਿਛਲੇ ਸਾਲ ਆਪਣੀ ਸੈਰ ਸਪਾਟਾ ਅਤੇ ਜਲ ਅਤੇ ਸਾਹਸੀ ਖੇਡ ਨੀਤੀ ਤਿਆਰ ਕੀਤੀ ਹੈ। ਇਸ ਦੇ ਨਾਲ ਹੀ ਕਈ ਤਰ੍ਹਾਂ ਦੇ ਮੇਲੇ ਅਤੇ ਹੋਰ ਤਿਉਹਾਰ ਮਨਾਏ ਜਾਣ ਲੱਗ ਪਏ ਹਨ ਤਾਂ ਜੋ ਲੋਕ ਪੰਜਾਬ ਵਿਚ ਲੁਕੇ ਸੈਰ ਸਪਾਟੇ ਤੋਂ ਜਾਣੂ ਹੋ ਸਕਣ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;