ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ-ਟੋਲਰੈਂਸ’ ਨੀਤੀ ਤਹਿਤ ਵਿੱਤ ਵਿਭਾਗ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ ‘ਤੇ ਕਿਉਂ ਨਾ ਹੋਵੇ।
ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਸਰਕਾਰ ਦੇ ਦ੍ਰਿੜ ਇਰਾਦੇ ਤਹਿਤ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜ਼ਿੰਮੇਵਾਰ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਜਿੱਥੇ ਵੀ ਭ੍ਰਿਸ਼ਟਾਚਾਰ ਸਾਹਮਣੇ ਆਵੇਗਾ, ਉੱਥੇ ਅਧਿਕਾਰੀ ਦੇ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਕਾਰਵਾਈਆਂ ਇੱਕ ਸਪੱਸ਼ਟ ਸੰਦੇਸ਼ ਹਨ ਕਿ ਕਿਸੇ ਵੀ ਹਾਲਤ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਮਾੜੇ ਆਚਰਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਦੀ ਪਹਿਲ ਪੰਜਾਬ ਦੇ ਲੋਕਾਂ ਲਈ ਇੱਕ ਇਮਾਨਦਾਰ ਅਤੇ ਭਰੋਸੇਮੰਦ ਪ੍ਰਸ਼ਾਸਨਿਕ ਢਾਂਚਾ ਤਿਆਰ ਕਰਨਾ ਹੈ।


































