ਚੰਡੀਗੜ. ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਅੱਜ ਚੰਡੀਗੜ੍ਹ ਵਿੱਚ ਹੋਏ ਇਕ ਸਮਾਗਮ ਦੇ ਦੌਰਾਨ ਫਾਜਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਉਹਨਾਂ ਨੂੰ ਇਹ ਸਨਮਾਨ ਜਿਲੇ ਵਿੱਚ ਰੈਡ ਕਰਾਸ ਰਾਹੀਂ ਲੋਕ ਭਲਾਈ ਦੀਆਂ ਸਕੀਮਾਂ ਤਹਿਤ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿੱਤਾ ਗਿਆ। ਰ
ੈੱਡ ਕਰਾਸ ਸੋਸਾਇਟੀ ਫਾਜਿਲਕਾ ਦੇ ਸੱਕਤਰ ਸੁਭਾਸ਼ ਅਰੋੜਾ ਮੁਤਾਬਿਕ ਡਿਪਟੀ ਕਮਿਸ਼ਨਰ ਸੰਧੂ ਰੈੱਡ ਕਰਾਸ ਸੋਸਾਇਟੀ ਦੇ ਪ੍ਰਧਾਨ ਹਨ, ਦੀ ਯੋਗ ਅਗਵਾਈ ਹੇਠ ਰੈੱਡ ਕਰਾਸ ਸੋਸਾਇਟੀ ਨੂੰ ਇਹ ਅਵਾਰਡ ਲੋਕ ਭਲਾਈ ਹਿੱਤ ਕੀਤੇ ਗਏ ਕੰਮਾਂ ਦੇ ਸਨਮੁੱਖ ਦਿੱਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਸੁਰਿੰਦਰ ਠਕਰਾਲ ਹੈਪੀ ਨੂੰ ਬਤੌਰ ਸੋਸ਼ਲ ਵਰਕਰ, ਮਨੋਜ ਕਟਾਰੀਆ ਅਤੇ ਮਹੰਤ ਪੁਨੀਤ ਗਿਰੀ ਨੂੰ ਰੈਡ ਕਰਾਸ ਸੋਸਾਇਟੀ ਦੇ ਪੈਟਰਨ ਵਜੋਂ ਪੰਜਾਬ ਦੇ ਰਾਜਪਾਲ ਨੇ ਸਨਮਾਨਿਤ ਕੀਤਾ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।