ਲੁਧਿਆਣਾ . ਲੁਧਿਆਣਾ ਦੇ ਪਿੰਡ ਚਕਰ ਦੀ ਸਿਮਰਨਜੀਤ ਕੌਰ ਦਾ ਮੁੱਕੇਬਾਜੀ ਵਿਚ ਚੰਗਾ ਪ੍ਰਦਰਸ਼ਨ ਦੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਿਮਰਨਜੀਤ ਕੌਰ ਨੂੰ ਸਰਕਾਰੀ ਨੌਕਰੀ ਤੇ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਵਿਚ ਮੁੱਖ ਮੰਤਰੀ ਨੂੰ ਵਿਸ਼ੇਸ਼ ਤੌਰ ‘ਤੇ ਮਿਲਣ ਪਹੁੰਚੀ ਸਿਮਰਨਜੀਤ ਕੌਰ ਟੋਕੀਓ ਓਲੰਪਿਕ ਲਈ ਕੁਆਲੀਫਾਈ ਹੋਣ ਵਾਲੀ ਪਹਿਲੀ ਪੰਜਾਬੀ ਮਹਿਲਾ ਮੁੱਕੇਬਾਜ਼ ਹੈ।

ਮੁੱਖ ਮੰਤਰੀ ਨੇ ਉਹਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਨਾ ਸਿਰਫ ਪੰਜਾਬ ਨਹੀਂ ਸਗੋਂ ਦੇਸ਼ ਨੂੰ ਉਸ ਉੱਤੇ ਮਾਣ ਹੈ। ਜਿਸ ਨੇ ਏਸ਼ੀਆ-ਓਸ਼ੀਆਨਾ ਕੁਆਲੀਫਾਈ ਮੁਕਾਬਲੇ ਵਿਚ ਸਿਲਵਰ ਮੈਡਲ ਜਿੱਤ ਕੇ ਦੁਨੀਆ ਦੇ ਸਭ ਤੋਂ ਵੱਡੇ ਖੇਡ ਮੰਚ ਵਿਚ ਹਾਜ਼ਰੀ ਭਰਨ ਦਾ ਦਾਅਵਾ ਕੀਤਾ।

ਉਨ੍ਹਾਂ ਨੇ ਕਿਹਾ ਕਿ ਇਹ ਮੁੱਕੇਬਾਜ਼ ਪੰਜਾਬ ਦੀਆਂ ਲੜਕੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਭਵਿੱਖ ਵਿੱਚ ਉਸਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਵੇਗੀ। ਰਾਣਾ ਸੋਢੀ ਨੇ ਕਿਹਾ ਕਿ ਉਸ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। 

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।