ਚੰਡੀਗੜ੍ਹ/ਪਟਿਆਲਾ | ਪੰਜਾਬ ਸਰਕਾਰ ਨੇ ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਦੀ ਇਕ ਸਾਲ ਦੀ ਐਕਸਟੈਨਸ਼ਨ ਦਿੱਤੀ ਹੈ। ਇੰਜੀਨੀਅਰ ਬਲਦੇਵ ਸਿੰਘ ਸਰਾਂ ਦੇ ਕੰਮ ਨੂੰ ਦੇਖਦੇ ਹੋਏ ਸਰਕਾਰ ਨੇ ਇਹ ਮੁੜ ਕਾਰਜਕਾਲ ਵਿਚ ਵਾਧਾ ਕੀਤਾ ਹੈ।
ਦੱਸ ਦੇਈਏ ਕਿ ਇੰਜੀ. ਬਲਦੇਵ ਸਿੰਘ ਸਰਾਂ 6 ਜੂਨ 2020 ਨੂੰ ਬਤੌਰ ਸੀਐੱਮਡੀ 2 ਸਾਲ ਦੀ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਸਨ। ਸਰਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਇਕੱਲੇ ਇੰਜੀਨੀਅਰ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਨੇ ਦੂਜੀ ਵਾਰ ਸੀਐੱਮਡੀ ਨਿਯੁਕਤ ਕੀਤਾ ਸੀ ਅਤੇ ਹੁਣ ਇਕ ਸਾਲ ਦੇ ਕਾਰਕਾਲ ਵਿਚ ਫਿਰ ਵਾਧਾ ਕਰ ਦਿੱਤਾ ਹੈ।