ਚੰਡੀਗੜ੍ਹ/ਜਲੰਧਰ/ਲੁਧਿਆਣਾ | ਸੂਬੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਚੰਗੀ ਸਿਹਤ ਦੇਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਸਕੂਲ ਸਿੱਖਿਆ ਵਿਭਾਗ ਦੇ ਭਰਤੀ ਵਿੰਗ ਡਾਇਰੈਕਟੋਰੇਟ ਵੱਲੋਂ 29200 ਰੁਪਏ ਪ੍ਰਤੀ ਮਹੀਨਾ ਤਨਖਾਹ ਨਾਲ ਫਿਜੀਕਲ ਟਰੇਨਿੰਗ ਇੰਸਟ੍ਰਕਟਰ (ਪੀ.ਟੀ.ਆਈ.) ਦੀਆਂ 2000 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਨਾਂ ਨਵੀਆਂ ਸਿਰਜੀਆ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਪੜਾਅਵਾਰ ਢੰਗ ਨਾਲ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਪਰੋਕਤ ਅਸਾਮੀਆਂ ਦੀ ਸਿਰਜਣਾ ਲਈ ਸਾਲਾਨਾ 70.08 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ। ਇਹਨਾਂ ਨਵੇਂ ਨਿਯੁਕਤੀਆਂ ਨੂੰ ਉਹਨਾਂ ਦੀ ਤਿੰਨ ਸਾਲਾਂ ਦੇ ਪਰਖ ਕਾਲ ਦੌਰਾਨ ਲਾਗੂ ਤਨਖਾਹ ਦੀ ਘੱਟੋ ਘੱਟ ਤਨਖਾਹ ਪ੍ਰਦਾਨ ਕੀਤੀ ਜਾਣੀ ਹੈ, ਇਸ ਲਈ ਪਹਿਲੇ ਤਿੰਨ ਸਾਲਾਂ ਲਈ 210.24 ਕਰੋੜ ਰੁਪਏ ਦੇ ਵਿੱਤੀ ਬੋਝ ਪਵੇਗਾ।




































