ਚੰਡੀਗੜ. ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ, ਐਸਐਸਪੀਜ ਅਤੇ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਕੀਤੀ। ਜਿਸ ਵਿੱਚ ਕੋਰੋਨਾ ਵਾਇਰਸ ਵਾਇਰਸ ਸਬੰਧੀ ਸੂਬੇ ਵਿਚਲੇ ਹਾਲਾਤ ਜ਼ਮੀਨੀ ਸਥਿਤੀ ਅਤੇ ਕੋਵਿਡ-19 ਦੇ ਫੈਲਣ ਤੋਂ ਬਚਾਅ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕੇ।
ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ, ਐਸਐਸਪੀਜ ਅਤੇ ਸਿਵਲ ਸਰਜਨਾਂ ਨੂੰ ਕੋਵਿਡ-19 ਦੇ ਮੱਦੇਨਜ਼ਰ ਸੁਚੇਤ ਰਹਿਣ ਅਤੇ ਕਰੋਨਾ ਵਾਇਰਸ ਦੇ ਸ਼ੱਕੀ ਮਾਮਲੇ ‘ਤੇ ਪੈਨੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਉਹ ਸੁਨਿਸ਼ਚਿਤ ਬਣਾਉਣ ਕਿ ਲੋਕ ਇਸ ਬਿਮਾਰੀ ਸਬੰਧੀ ਬਿਲਕੁਲ ਵੀ ਨਾ ਘਬਰਾਉਣ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਸਬੰਧੀ ਜਾਗਰੂਕ ਕੀਤਾ ਜਾਵੇ।
ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ, ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਡੀਕੇ ਤਿਵਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।