ਅੰਮ੍ਰਿਤਸਰ . ਕੋਰੋਨਾ ਵਾਇਰਸ ਦੇ ਕਰਕੇ ਦੁਨੀਆਂ ਭਰ ‘ਚ ਕਈ ਲੋਕ ਰਾਹਾਂ ਵਿਚ ਹੀ ਭਟਕਦੇ ਫਿਰਦੇ ਘਰਾਂ ਨੂੰ ਪਰਤਣ ਦੀ ਉਡੀਕ ਕਰ ਰਹੇ ਹਨ ਪਰ ਇਸ ਮਹਾਮਾਰੀ ਤੋਂ ਨਿਜਾਤ ਪਾਉਣ ਲਈ ਕਰੀਬ ਹਰ ਦੇਸ਼ ‘ਚ ਲੌਕਡਾਊਨ ਲੱਗਿਆ ਹੋਇਆ ਹੈ। ਉਡਾਣਾਂ ‘ਤੇ ਰੁੱਕੀਆਂ ਹੋਈਆਂ ਹਨ ਜਿਸ ਕਾਰਨ ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ‘ਚ ਵੀ ਰੁਕੇ ਗਏ ਹਨ। ਹੁਣ ਪੰਜਾਬ ਸਰਕਾਰ ਨੇ ਇਨ੍ਹਾਂ ਮੁਸਫਰਾਂ ਦੀ ਘਰ ਵਾਪਸੀ ਲਈ ਪ੍ਰਬੰਧ ਕਰਨ ਦੇ ਯਤਨ ਕਰਨ ਸ਼ੁਰੂ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਵਿਦੇਸ਼ੀ ਧਰਤੀ ‘ਫਸੇ ਪੰਜਾਬੀ ਜੋ ਆਪਣੇ ਘਰਾਂ ਨੂੰ ਪਰਤਣਾ ਚਾਹੁੰਦੇ ਹਨ ਉਹ ਆਪਣੀ ਜਾਣਕਾਰੀ ਪੰਜਾਬ ਸਰਕਾਰ ਨਾਲ ਸਾਂਝੀ ਕਰਨ, ਤਾਂ ਜੋ ਉਨ੍ਹਾਂ ਨੂੰ ਪੰਜਾਬ ਲਿਆਉਣ ਬਾਰੇ ਕੋਈ ਹੀਲਾ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਦੇਸ਼ੀ ਕਾਲਜਾਂ ਵਿਚ ਪੜ੍ਹ ਰਹੇ ਜਾਂ ਵਿਦੇਸ਼ੀ ਧਰਤੀ ‘ਤੇ ਕੰਮ ਕਰ ਰਹੇ ਲੋਕਾਂ ਨੂੰ ਪੰਜਾਬ ਆਉਣ ਦਾ ਮੌਕਾ ਦੇਣਾ ਚਾਹੁੰਦੇ ਹਨ ਜੋ ਘਰ ਵਾਪਸੀ ਦੇ ਇਛੁੱਕ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪੰਜਾਬੀ ਜੋ ਵਾਪਸ ਆਉਣਾ ਚਾਹੁੰਦੇ ਹਨ ਸਟੇਟ ਕੋਵਿਡ ਕੰਟਰੋਲ ਰੂਮ, ਚੰਡੀਗੜ੍ਹ ਵੱਲੋਂ ਦਿੱਤੇ ਈਮੇਲ ਐਡਰੈੱਸ sccr.pb2020@gmail.com ‘ਤੇ ਆਪਣੀ ਜਾਣਕਾਰੀ ਦੇ ਸਕਦੇ ਹਨ, ਜਿਸ ਵਿਚ ਆਪਣਾ ਨਾਂਅ, ਪਿਤਾ ਦਾ ਨਾਂਅ, ਮੌਜੂਦਾ ਫੋਨ ਨੰਬਰ, ਮੌਜੂਦਾ ਪਤਾ, ਪਾਸਪੋਰਟ ਨੰਬਰ, ਕਿੰਨੇ ਮੈਂਬਰ ਵਿਦੇਸ਼ ‘ਚੋਂ ਆਉਣਾ ਚਾਹੁੰਦੇ ਹਨ ਅਤੇ ਪੰਜਾਬ ਵਿਚ ਕਿਹੜੇ ਹਵਾਈ ਅੱਡੇ ‘ਤੇ ਆਉਣ ਦੀ ਇੱਛਾ ਰੱਖਦੇ ਹਨ ਇਸ ਬਾਰੇ ਵੇਰਵਾ ਦਿੱਤਾ ਜਾਵੇ।
Akash Kumar
Comments are closed.