ਮੋਹਾਲੀ, 18 ਸਤੰਬਰ | ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਵਕੀਲ ਸ਼ੰਭੂ ਦੱਤ ਸ਼ਰਮਾ ਦੇ ਦਿਹਾਂਤ ਕਾਰਨ ਅੱਜ 18 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੋਈ ਕੰਮਕਾਜ ਨਹੀਂ ਹੋਵੇਗਾ। ਹਾਈ ਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਨੇ ਸਰਬਸੰਮਤੀ ਨਾਲ ਕੰਮ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਬਾਰ ਦਾ ਕਹਿਣਾ ਹੈ ਕਿ ਅੱਜ ਹਾਈ ਕੋਰਟ ਵਿਚ ਕੇਸਾਂ ਦੀ ਸੁਣਵਾਈ ਲਈ ਆਉਣ ਵਾਲੇ ਲੋਕ ਅਦਾਲਤ ਵਿਚ ਆਉਣ ਤੋਂ ਗੁਰੇਜ਼ ਕਰਨ। ਇਸ ਨਾਲ ਸਮਾਂ ਖਰਾਬ ਨਹੀਂ ਹੋਵੇਗਾ। ਦੱਸ ਦਈਏ ਕਿ ਸੀਨੀਅਰ ਵਕੀਲ ਸ਼ੰਭੂ ਦੱਤ ਸ਼ਰਮਾ ਬ੍ਰਾਹਮਣ ਸਭਾ ਦੇ ਸਾਬਕਾ ਪ੍ਰਧਾਨ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ ਹਨ। ਐਡਵੋਕੇਟ ਸ਼ੰਭੂ ਦੱਤ ਸ਼ਰਮਾ ਦੇ ਦਿਹਾਂਤ ਕਾਰਨ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਕੱਲ੍ਹ ਸਰਬਸੰਮਤੀ ਨਾਲ ਹਾਈ ਕੋਰਟ ਵਿੱਚ ਕੰਮ ਨਾ ਕਰਨ ਦਾ ਫੈਸਲਾ ਕੀਤਾ ਹੈ।