ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਡੇਰਾ ਬੱਲਾਂ ਵਿਖੇ ਨਤਮਸਤਕ, ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਦੀ ਦਿੱਤੀ ਵਧਾਈ

0
649

ਜਲੰਧਰ। ਸ਼੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਰਤਾਰਪੁਰ ਤੋਂ ਵਿਧਾਇਕ ਸ਼੍ਰੀ ਬਲਕਾਰ ਸਿੰਘ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮੌਕੇ ਸਮੂਹ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ‘ਤੇ ਪਹਿਰਾ ਦੇਣਾ ਚਾਹੀਦਾ ਹੈ।

ਡੇਰਾ ਸੱਚਖੰਡ ਬੱਲਾਂ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਐਮ. ਐਲ.ਏ. ਸ਼੍ਰੀ ਬਲਕਾਰ ਸਿੰਘ, ਪੰਜਾਬ ਐਗਰੋ ਦੇ ਚੇਅਰਮੈਨ ਸ਼੍ਰੀ ਮੰਗਲ ਸਿੰਘ ਤੇ ਹੋਰਨਾਂ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ।