ਬਿਆਸ/ਅੰਮ੍ਰਿਤਸਰ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਇਕ-ਇਕ ਕਰਕੇ ਹੱਲ ਕੀਤਾ ਜਾਵੇਗਾ। ਪੰਜਾਬ ਸਰਕਾਰ ਦਾ ਅਗਲਾ ਟੀਚਾ ‘ਕੇਬਲ ਨੈੱਟਵਰਕ’ ਹੈ ਤੇ ਇਸ ਸਬੰਧੀ ਜਲਦ ਹੀ ਕਾਰਵਾਈ ਕੀਤੀ ਜਾਵੇਗੀ।
ਭਲਾਈ ਕਾਰਜਾਂ ਅਤੇ ਸਕੀਮਾਂ ਪ੍ਰਤੀ ਆਪਣੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਹਿਮ ਖੇਤਰਾਂ ਵਿੱਚ ਠੋਸ ਫੈਸਲੇ ਲਏ ਹਨ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਬਿਜਲੀ, ਰੇਤਾ ਅਤੇ ਬੱਜਰੀ ਸਸਤੀ ਕਰਨਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ, ਬਿਜਲੀ ਦਰਾਂ ਵਿੱਚ ਕਟੌਤੀ ਕਰਨ ਸਮੇਤ ਕਈ ਲੋਕ-ਪੱਖੀ ਕਦਮ ਸ਼ਾਮਲ ਹਨ।
ਬਿਆਸ ਵਿਖੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵੱਲੋਂ ਕਰਵਾਏ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਅਤੇ ਬੇਅਦਬੀ ਦੇ ਮਾਮਲਿਆਂ ਨੂੰ ਵੀ ਪਹਿਲ ਦੇ ਆਧਾਰ ‘ਤੇ ਅਸਲ ਦੋਸ਼ੀਆਂ ਵਿਰੁੱਧ ਜਲਦ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਆਮ ਆਦਮੀ ਪਾਰਟੀ, ਅਕਾਲੀ ਦਲ ਤੇ ਭਾਜਪਾ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਝੂਠੇ ਵਾਅਦੇ ਕਰਕੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਕੇਬਲ ਨੈੱਟਵਰਕ ਦੇ ਨਾਲ-ਨਾਲ ਬੇਅਦਬੀ ਦੇ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਠੋਸ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਅਸਲ ਦੋਸ਼ੀਆਂ ਨੂੰ ਫੜਿਆ ਜਾ ਸਕੇ।
ਬਿਆਸ, ਬਾਬਾ ਬਕਾਲਾ ਤੇ ਆਸ-ਪਾਸ ਦੇ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਿਆਸ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਇਕ ਆਈ.ਟੀ.ਆਈ. ਜਲਦ ਹੀ ਸ਼ੁਰੂ ਹੋ ਜਾਵੇਗੀ।
ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਤਰਸੇਮ ਸਿੰਘ ਡੀ.ਸੀ., ਮਾਰਕੀਟ ਕਮੇਟੀਆਂ ਦੇ ਚੇਅਰਮੈਨ ਬਲਕਾਰ ਸਿੰਘ, ਪਿੰਦਰਜੀਤ ਸਿੰਘ, ਗੁਰਦਿਆਲ ਸਿੰਘ ਢਿੱਲੋਂ, ਯੁਵਰਾਜ ਸਿੰਘ ਆਦਿ ਹਾਜ਼ਰ ਸਨ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ