ਚੰਡੀਗੜ੍ਹ | ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਭਾਜਪਾ ਵਿਚ ਸ਼ਾਮਲ ਹੋ ਸਕਦੀ ਹੈ। ਇਸ ਬਾਰੇ ਅਜੇ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ।

ਤੁਹਾਨੂੰ ਦੱਸ ਦੇਈਏ ਕਿ 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਨੇ ਆਪਣੀ ਪਾਰਟੀ ਬਣਾਈ ਸੀ।

ਇਹ ਪਾਰਟੀ ਭਾਜਪਾ ਨਾਲ ਮਿਲ ਕੇ ਚੋਣ ਲੜੀ ਸੀ। ਭਾਜਪਾ ਨੇ ਕੈਪਟਨ ਨੂੰ ਪੰਜਾਬ ਦੇ ਦਿਹਾਤੀ ਹਲਕਿਆਂ ਵਿਚ ਸੀਟਾਂ ਦਿੱਤੀਆਂ ਸਨ। ਇਹ ਪਾਰਟੀ ਇਕ ਵੀ ਸੀਟ ਨਹੀਂ ਸੀ ਜਿੱਤ ਪਾਈ। ਕੈਪਟਨ ਅਮਰਿੰਦਰ ਖੁਦ ਆਪਣੀ ਸੀਟ ਹਾਰ ਗਏ ਸਨ।

ਹੁਣ ਕਿ ਆਸਾਂ ਲਗਾਈਆਂ ਜਾ ਰਹੀਆਂ ਹਨ ਕਿ ਪੰਜਾਬ ਲੋਕ ਕਾਂਗਰਸ ਭਾਜਪਾ ਵਿਚ ਮਰਜ਼ ਹੋ ਸਕਦੀ ਹੈ।

ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਵਿਚ ਆਪਣੀ ਰੀੜ੍ਹ ਦੀ ਹੱਡੀ ਦਾ ਅ੍ਰਾਪਰੇਸ਼ਨ ਕਰਵਾਇਆ ਹੈ। ਉਹ ਸਫ਼ਲ ਆਪ੍ਰੇਸ਼ਨ ਤੋਂ ਬਾਅਦ ਪੂਰੀ ਤਰ੍ਹਾਂ ਠੀਕ ਹਨ।ਉਹਨਾਂ ਦੇ ਠੀਕ ਹੋਣ ਉਪਰੰਤ ਹੀ ਇਹ ਖਬਰ ਸਾਹਮਣੇ ਆ ਰਹੀ ਹੈ।