Punjab Loksabha Election : ਪੰਜਾਬ ਦੀ ਅੰਤਿਮ ਵੋਟਰ ਸੂਚੀ ਜਾਰੀ, 2.14 ਕਰੋੜ ਵੋਟਰਾਂ ‘ਚ ਔਰਤਾਂ ਦੀ 50 ਫੀਸਦੀ ਹਿੱਸੇਦਾਰੀ

0
519

ਚੰਡੀਗੜ੍ਹ | ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਲਈ ਰਾਜ ਦੀ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਲੋਕ ਸਭਾ ਚੋਣ ਵਿਚ ਸੂਬੇ ਦੇ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ।

ਸੀਈਓ ਨੇ ਦੱਸਿਆ ਕਿ ਕੁੱਲ ਵੋਟਰਾਂ ਵਿਚੋਂ 1 ਕਰੋੜ 12 ਲੱਖ 86 ਹਜ਼ਾਰ 726 ਪੁਰਸ਼ ਵੋਟਰ ਅਤੇ 1 ਕਰੋੜ 1 ਲੱਖ 74 ਹਜ਼ਾਰ 240 ਮਹਿਲਾ ਵੋਟਰ ਹਨ। ਇੱਥੇ 773 ਟਰਾਂਸਜੈਂਡਰ ਵੋਟਰ ਹਨ। ਇਨ੍ਹਾਂ ਚੋਣਾਂ ਵਿਚ 5 ਲੱਖ 38 ਹਜ਼ਾਰ 715 ਨੌਜਵਾਨ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ਤੋਂ ਇਲਾਵਾ 1 ਲੱਖ 89 ਹਜ਼ਾਰ 855 ਵੋਟਰ 85 ਸਾਲ ਤੋਂ ਵੱਧ ਉਮਰ ਦੇ ਹਨ। ਅਪਾਹਜ ਵੋਟਰਾਂ ਦੀ ਗਿਣਤੀ 1 ਲੱਖ 58 ਹਜ਼ਾਰ 718 ਹੈ।

13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ਵਿਚੋਂ 16,517 ਪਿੰਡਾਂ ਵਿਚ ਅਤੇ 7,934 ਸ਼ਹਿਰਾਂ ਵਿਚ ਬਣਾਏ ਗਏ ਹਨ। ਪੰਜਾਬ ਵਿਚ 100 ਫੀਸਦੀ ਫੋਟੋ ਸ਼ਨਾਖਤੀ ਕਾਰਡ ਬਣ ਚੁੱਕੇ ਹਨ।