ਜ਼ਰੂਰਤਮੰਦ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸੌਂਪੇ ਮੁਫ਼ਤ ਈ-ਰਿਕਸ਼ਾ

0
3208

ਚੰਡੀਗੜ੍ਹ/ਹੁਸ਼ਿਆਰਪੁਰ . ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਰਕਾਰ ਵਲੋਂ ਲਗਾਤਾਰ ਯਤਨ ਜਾਰੀ ਹਨ ਅਤੇ ਇਸੇ ਯਤਨ ਤਹਿਤ ਜ਼ਰੂਰਤਮੰਦ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਹੁਸ਼ਿਆਰਪੁਰ ਵਿੱਚ ਈ-ਰਿਕਸ਼ਾ ਦਿੱਤੇ ਜਾ ਰਹੇ ਹਨ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਅੱਜ ਰੋਸ਼ਨ ਗਰਾਊਂਡ ਹੁਸ਼ਿਆਰਪੁਰ ਵਿੱਚ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ 38 ਮਹਿਲਾਵਾਂ ਨੂੰ ਮੁਫ਼ਤ ਈ-ਰਿਕਸ਼ਾ ਸੌਂਪਦਿਆਂ ਪ੍ਰਗਟ ਕੀਤੇ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਦਿਵਆਂਗ, ਤਲਾਕਸ਼ੁਦਾ, ਵਿਧਵਾ ਅਤੇ ਹੋਰ ਜ਼ਰੂਰਤਮੰਦ ਮਹਿਲਾਵਾਂ ਨੂੰ ਈ-ਰਿਕਸ਼ਾ ਪ੍ਰਦਾਨ ਕਰਨ ਲਈ ਕੋਕਾ ਕੋਲਾ ਸੀ.ਐਸ.ਆਰ. ਫੰਡ ਤਹਿਤ ਇਹ ਬੇਹਤਰੀਨ ਪਹਿਲ ਕੀਤੀ ਗਈ ਹੈ, ਜਿਸ ਵਿੱਚ ਜ਼ਿਲ•ਾ ਪ੍ਰਸ਼ਾਸਨ ਵਲੋਂ ਬਾਖੁਬੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਇਆ ਗਿਆ ਹੈ। ਉਨ•ਾਂ ਕਿਹਾ ਕਿ ਕੋਵਿਡ-19 ਦੇ ਫੈਲਾਅ ਤੋਂ ਪਹਿਲਾਂ ਹੀ ਪ੍ਰਸ਼ਾਸਨ ਵਲੋਂ ਸਮਰੱਥ ਮਹਿਲਾ, ਵਿਕਸਿਤ ਸਮਾਜ ਪ੍ਰੋਗਰਾਮ ਰਾਹੀਂ ਮਹਿਲਾਵਾਂ ਦੀ ਚੋਣ ਲਈ ਇੰਟਰਵਿਊ ਲੈ ਲਈ ਗਈ ਸੀ ਅਤੇ ਚੁਣੀਆਂ ਗਈਆਂ ਨੂੰ ਮੁਫ਼ਤ ਟਰੇਨਿੰਗ ਮੁਹੱਈਆ ਕਰਵਾਉਣ ਦੇ ਬਾਅਦ ਲਾਈਸੈਂਸ ਵੀ ਬਣਵਾਇਆ ਜਾ ਚੁੱਕਾ ਹੈ।

ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਈ-ਰਿਕਸ਼ਾ ਲਈ ਚਾਰਜਿੰਗ ਪੁਆਇੰਟ ਫਾਇਰ ਬ੍ਰਿਗੇਡ ਦੇ ਨਾਲ ਬਣਾਈ ਗਈ ਪਾਰਕ ਵਿੱਚ ਸਥਾਪਿਤ ਕੀਤਾ ਗਿਆ ਹੈ, ਇਸ ਤੋਂ ਇਲਾਵਾ ਈ-ਰਿਕਸ਼ਾ ਲਈ ਪਾਰਕਿੰਗ ਪੁਆਇੰਟ ਜੀ.ਐਮ. ਰੋਡਵੇਜ ਦਫ਼ਤਰ ਦੇ ਬਾਹਰ ਬਣਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਉਕਤ ਸਾਰੀਆਂ ਮਹਿਲਾਵਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕੀਤੀ ਗਈ ਇਹ ਸ਼ਾਨਦਾਰ ਪਹਿਲ ਹੋਰ ਮਹਿਲਾਵਾਂ ਲਈ ਵੀ ਮਿਸਾਲ ਬਣੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਈ-ਰਿਕਸ਼ਾਵਾਂ ਨੂੰ ਇਕ ਐਪ ਰਾਹੀਂ ਜੋੜਿਆ ਜਾਵੇਗਾ, ਤਾਂ ਜੋ ਇਨ੍ਹਾਂ ਦੀ ਲੋਕੇਸ਼ਨ ਬਾਰੇ ਪਤਾ ਚੱਲਦਾ ਰਹੇ ਅਤੇ ਮਹਿਲਾ ਪੁਲਿਸ ਅਧਿਕਾਰੀ ਨੂੰ ਇਸ ਸਬੰਧੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਤਾਂ ਜੋ ਇਨ੍ਹਾਂ ਸਾਰੀਆਂ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਰੂਰਤਮੰਦ ਮਹਿਲਾਵਾਂ ਨੂੰ ਸੌਂਪੇ ਗਏ ਈ-ਰਿਕਸ਼ਾ ਨਾਲ ਉਨ੍ਹਾਂ ਦੇ ਹੌਂਸਲੇ ਦੇ ਨਾਲ-ਨਾਲ ਉਨ੍ਹਾਂ ਦੀ ਆਰਥਿਕਤਾ ਨੂੰ ਵੀ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਮਹਿਲਾ ਸਸ਼ਕਤੀਕਰਨ ਨੂੰ ਇਕ ਨਵੀਂ ਦਿਸ਼ਾ ਅਤੇ ਉਰਜਾ ਮਿਲੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਹੀਂ ਇਸ ਪੂਰੇ ਪ੍ਰੋਜੈਕਟ ਨੂੰ ਸਫਲਤਾਪੂਰਵਕ ਸੰਪਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸਾਸ਼ਨ ਵਲੋਂ ਜ਼ਰੂਰਤਮੰਦ ਮਹਿਲਾਵਾਂ  ਨੂੰ ਪੈਰਾਂ ਸਿਰ ਖੜ੍ਹਾ ਕਰਨ ਲਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਉਨ੍ਹਾਂ ਸਾਰੀਆਂ ਲਾਭਪਾਤਰੀ ਮਹਿਲਾਵਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ‘ਤੇ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ-ਕਮ-ਡਾਇਰੈਕਟਰ ਬ੍ਰਹਮਸ਼ੰਕਰ ਜਿੰਪਾ, ਐਸ.ਪੀ. ਪਰਮਜੀਤ ਸਿੰਘ, ਸਹਾਇਕ ਕਮਿਸ਼ਨਰ ਜੀ.ਐਸ.ਟੀ. ਜਤਿੰਦਰ ਕੌਰ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਰਜਨੀਸ਼ ਕੌਰ, ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਕਰਮ ਚੰਦ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ, ਕੈਰੀਅਰ ਕੌਂਸਲਰ ਅਦਿੱਤਿਆ ਰਾਣਾ, ਸੁਰਿੰਦਰ ਪਾਲ ਸਿੱਧੂ, ਦੀਪਕ ਪੁਰੀ, ਗੁਲਸ਼ਨ ਰਾਏ,ਗੈਵਿਨ ਕਪੂਰ, ਰਵੀ ਕੁਮਾਰ ਅਤੇ ਹੋਰ ਵੀ ਪਤਵੰਤੇ ਹਾਜ਼ਰ ਸਨ।