ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਭ੍ਰਿਸ਼ਟਾਚਾਰ ਮੁਕਤ ਦੀ ਰਾਹ ‘ਤੇ ਪੰਜਾਬ, ਹੁਣ ਤੱਕ 761 ਗ੍ਰਿਫਤਾਰੀਆਂ

0
79
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਅਗਵਾਈ ਵਿਚ ਪੰਜਾਬ ‘ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਉਖਾੜਨ ਲਈ ਕਈ ਇਤਿਹਾਸਕ ਕਦਮ ਚੁੱਕੇ ਹਨ। ਜਦੋਂ ਤੋਂ ਅਮਾਦਮੀ ਪਾਰਟੀ (AAP) ਨੇ 2022 ਦੇ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕੀਤੀ ਹੈ, ਉਦੋਂ ਤੋਂ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ ਕਈ ਕਦਮ ਉਠਾਏ ਹਨ। ਉਨ੍ਹਾਂ ਦੀ ਅੱਗੇ ਆਉਣ ਵਾਲੀ ਮੁਹਿੰਮ ਤਹਿਤ ਪੰਜਾਬ ਨੂੰ ਇੱਕ ਸੁਚੱਜਾ ਅਤੇ ਗੁਣਵੱਤਾਪੂਰਨ ਸਰਕਾਰ ਦੇਣ ਦਾ ਵਾਅਦਾ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਅਹੁਦੇ ‘ਤੇ ਬੈਠਣ ਤੋਂ ਬਾਅਦ ਭ੍ਰਿਸ਼ਟਾਚਾਰ ਨੂੰ ਸਮਾਜ ਵਿਚ ਸਭ ਤੋਂ ਵੱਡੀ ਸਮੱਸਿਆ ਮੰਨਿਆ ਹੈ ਤੇ ਇਸ ਨੂੰ ਖਤਮ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਪੰਜਾਬ ਵਿਚ ਸਥਿਤ ਭ੍ਰਿਸ਼ਟਾਚਾਰ ਦੇ ਵੱਖ-ਵੱਖ ਰੂਪਾਂ ਨੂੰ ਬੇਨਕਾਬ ਕਰਨਾ ਅਤੇ ਉਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਉਨ੍ਹਾਂ ਨੇ ਕਈ ਕਦਮ ਚੁੱਕੇ।
ਭਗਵੰਤ ਮਾਨ ਨੇ ਮੁੱਖ ਤੌਰ ‘ਤੇ 2 ਮੁੱਖ ਪਾਸਿਆਂ ਵੱਲ ਧਿਆਨ ਕੇਂਦਰਿਤ ਕੀਤਾ ਹੈ, ਇੱਕ ਹੈ ਸੱਤਾ ਦੇ ਰੂਪ ਵਿਚ ਭ੍ਰਿਸ਼ਟਾਚਾਰ, ਜਿਸ ਵਿਚ ਸਰਕਾਰੀ ਦਫ਼ਤਰਾਂ, ਅਧਿਕਾਰੀਆਂ ਅਤੇ ਵਿਰੋਧੀ ਪਾਰਟੀਆਂ ਦੇ ਲੋਕ ਸ਼ਾਮਿਲ ਹਨ। ਦੂਸਰਾ ਹੈ ਨੌਕਰੀਆਂ ਅਤੇ ਵਿਕਾਸ ਦੇ ਪ੍ਰੋਜੈਕਟਾਂ ਵਿਚ ਭ੍ਰਿਸ਼ਟਾਚਾਰ, ਜੋ ਲੋਕਾਂ ਦੇ ਹੱਕਾਂ ਅਤੇ ਮੌਕਿਆਂ ਦੇ ਦੁਰਪਯੋਗ ਦਾ ਕਾਰਨ ਬਣਦੇ ਹਨ।
ਐਂਟੀ ਕੁਰੱਪਸ਼ਨ ਹੈਲਪਲਾਈਨ ਵਟਸਐਪ ਨੰਬਰ ਜਾਰੀ
ਪੰਜਾਬ ‘ਚ ਮਾਰਚ 2022 ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਐਂਟੀ ਕੁਰੱਪਸ਼ਨ ਹੈਲਪਲਾਈਨ ਵਟਸਐਪ ਨੰਬਰ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨਾਲ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਕੀਤੇ ਵਾਅਦੇ ਨੂੰ 23 ਮਾਰਚ 2022 ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਮਹਾਨ ਸ਼ਹੀਦਾਂ ਦੀ ਪਵਿਤੱਰ ਧਰਤੀ ਹੁਸੈਨੀਵਾਲਾ ਤੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ-9501 200 200 ਅਤੇ ਟੋਲ ਫਰੀ ਨੰਬਰ 1800-1800-1000 ਜਾਰੀ ਕੀਤਾ।

ਵਟਸਟਐਪ ਨੰਬਰ ਜਾਰੀ ਕਰਨ ਸਮੇਂ ਸੀਐਮ ਮਾਨ ਨੇ ਕਿਹਾ ਸੀ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਉਨ੍ਹਾਂ ਨੂੰ ਮਨ੍ਹਾ ਨਾ ਕਰੀਓ, ਸਿਰਫ਼ ਉਨ੍ਹਾਂ ਦੀ ਆਡੀਓ ਅਤੇ ਵੀਡੀਓ ਬਣਾ ਕੇ ਜਾਰੀ ਕੀਤੇ ਗਏ ਵਟਸਐਪ ਨੰਬਰ ’ਤੇ ਭੇਜ ਦਿਓ। ਇਸ ਤੋਂ ਬਾਅਦ ਭ੍ਰਿਸ਼ਟਾਚਾਰੀ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ’ਚ ਭ੍ਰਿਸ਼ਟਾਚਾਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਭ੍ਰਿਸ਼ਟਾਚਾਰ ਨੂੰ ਰੋਕਣ ਸੰਬਧੀ ਸੈਮੀਨਾਰ ਵਰਕਸ਼ਾਪਾਂ ਵੀ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕ ਵੀ ਸਰਕਾਰ ਦੀ ਇਸ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਦਾ ਹਿੱਸਾ ਬਣਨ ਤੇ ਭ੍ਰਿਸ਼ਟਾਚਾਰੀਆਂ ਖਿਲਾਫ ਸ਼ਿਕਾਇਤ ਭੇਜਣ।

ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਦੀ ਇੱਕ ਮੁੱਖ ਪਹਿਲ ਈ-ਗਵਰਨੈਂਸ ਨੂੰ ਵਧਾਉਣਾ ਹੈ। ਇਸ ਹੇਠਾਂ ਸਰਕਾਰੀ ਕੰਮਾਂ ਨੂੰ ਆਨਲਾਈਨ ਬਣਾਇਆ ਗਿਆ ਹੈ, ਜਿਸ ਨਾਲ ਨਾਗਰਿਕਾਂ ਨੂੰ ਸਿੱਧੇ ਸਰਕਾਰੀ ਦਫਤਰਾਂ ਵਿਚ ਜਾਣ ਦੀ ਜ਼ਰੂਰਤ ਨਹੀਂ ਰਹੀ ਹੈ। ਇਸ ਨਾਲ ਭ੍ਰਿਸ਼ਟਾਚਾਰ ਦੇ ਮੌਕੇ ਘੱਟ ਹੋ ਗਏ ਹਨ ਕਿਉਂਕਿ ਹੁਣ ਹਰ ਪ੍ਰਕਿਰਿਆ ਦਾ ਰਿਕਾਰਡ ਆਨਲਾਈਨ ਹੁੰਦਾ ਹੈ ਅਤੇ ਕਈ ਅਫਸਰਾਂ ਨੂੰ ਨਿਰੰਤਰ ਮਾਨਟਰਿੰਗ ਕਰਨ ਦੀ ਸਹੂਲਤ ਮਿਲਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਮੁਕਤ ਪੰਜਾਬ ਲਈ ਕੰਮ ਕਰ ਰਹੀ ਹੈ ਅਤੇ ਭ੍ਰਿਸ਼ਟਾਚਾਰ ਮਾਮਲੇ ‘ਚ ‘ਆਪ’ ਪਾਰਟੀ ਦੇ ਚੁਣੇ ਹੋਏ ਵਿਧਾਇਕਾਂ ਅਤੇ ਇਥੋਂ ਤੱਕ ਕਿ ਮੰਤਰੀਆਂ ਨੂੰ ਵੀ ਨਾ ਬਖਸ਼ ਕੇ ਮਿਸਾਲ ਕਾਇਮ ਕੀਤੀ ਹੈ। ਵਿਰੋਧੀ ਧਿਰ ਦੇ ਕਈ ਆਗੂ ਸਲਾਖਾਂ ਪਿੱਛੇ ਗਏ। ਭ੍ਰਿਸ਼ਟ ਅਧਿਕਾਰੀ ਵੀ ਸ਼ੱਕ ਦੇ ਘੇਰੇ ਵਿਚ ਹਨ। ‘ਆਪ’ ਕਨਵਿੰਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਪ ਪਾਰਟੀ ਦਾ ਜਨਮ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਤੋਂ ਹੋਇਆ ਹੈ ਅਤੇ ਅਸੀਂ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰ ਰਹੇ ਹਾਂ। ਅਸੀਂ ਵਾਅਦਾ ਕੀਤਾ ਹੈ ਕਿ ‘ਰੰਗਲਾ ਪੰਜਾਬ’ ਨੂੰ ਸੁਰਜੀਤ ਕਰਾਂਗੇ। ਪਾਰਦਰਸ਼ਤਾ ਸਾਡਾ ਸਭ ਤੋਂ ਵੱਡਾ ਵਾਅਦਾ ਹੈ।

ਹੁਣ ਤੱਕ ਪੰਜਾਬ ਭਰ ‘ਚ ਹੋਈਆਂ 761 ਗ੍ਰਿਫਤਾਰੀਆਂ

ਪੰਜਾਬ ਸਰਕਾਰ ਸ਼ਿਕਾਇਤ ਮਿਲਣ ‘ਤੇ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈਆਂ ਕਰ ਰਹੀ ਹੈ। ਭ੍ਰਿਸ਼ਟਾਚਾਰੀ ਮੁਕਤ ਪੰਜਾਬ ਤਹਿਤ ਹੁਣ ਤੱਕ 761 ਗ੍ਰਿਫਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਅੱਗੇ ਵੀ ਭ੍ਰਿਸ਼ਟਾਚਾਰ ਖ਼ਿਲਾਫ ਇਹ ਮੁਹਿੰਮ ਜਾਰੀ ਰਹੇਗੀ। ਭ੍ਰਿਸ਼ਟ ਲੋਕਾਂ ਨੂੰ ਕਾਬੂ ਕਰਨ ਲਈ ਵਿਜੀਲੈਂਸ ਬਿਊਰੋ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਭ੍ਰਿਸ਼ਟਾਚਾਰ ਨੂੰ ਰੋਕਣ ਸੰਬਧੀ ਸੈਮੀਨਾਰ ਵਰਕਸ਼ਾਪਾਂ ਵੀ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਜਾਗਰੂਕ ਕੀਤਾ ਜਾ ਸਕੇ।