ਪੰਜਾਬ ਪੁਲਿਸ ਨੇ ਅੱਤਵਾਦੀ ਹਰਵਿੰਦਰ ਰਿੰਦਾ ਦੇ 2 ਸਾਥੀ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ

0
629

ਚੰਡੀਗੜ੍ਹ, 17 ਅਕਤੂਬਰ | ਪੰਜਾਬ ਪੁਲਿਸ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਭਾਰੀ ਮਾਤਰਾ ’ਚ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਵੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਦੇ ਸਹਿਯੋਗ ਨਾਲ ਇਕ ਅੱਤਵਾਦੀ ਮਡਿਊਲ ਦਾ ਪਰਦਾਫਾਸ਼ ਕੀਤਾ ਸੀ, ਜਿਸ ਨੂੰ ਸਰਹੱਦ ਪਾਰ ਤੋਂ ਚਲਾਇਆ ਜਾ ਰਿਹਾ ਸੀ। ਇਸ ਦੇ 2 ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਮੋਹਾਲੀ ਵੱਲੋਂ ਗ੍ਰਿਫ਼ਤਾਰ ਕੀਤੇ ਲੋਕਾਂ ਦੇ ਕਬਜ਼ੇ ‘ਚੋਂ ਇਕ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ।

ਇਸ ਮਡਿਊਲ ਨਾਲ ਤਿਉਹਾਰਾਂ ਤੋਂ ਪਹਿਲਾਂ ਪੰਜਾਬ ‘ਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਗਿਰੋਹ ਨੂੰ ਪਾਕਿ ਆਧਾਰਿਤ ਅੱਤਵਾਦੀ ਰਿੰਦਾ ਅਤੇ ਯੂ. ਐੱਸ. ਏ. ਆਧਾਰਿਤ ਗੈਂਗਸਟਰ ਹੈਪੀ ਪਾਸੀਆ ਵਲੋਂ ਸੰਚਾਲਿਤ ਕੀਤਾ ਜਾ ਰਿਹਾ ਸੀ। ਇਸ ਗ੍ਰਿਫ਼ਤਾਰੀ ਨਾਲ ਪੰਜਾਬ ‘ਚ ਹੋਣ ਵਾਲੇ ਕਈ ਟਾਰਗੈੱਟ ਹਮਲਿਆਂ ਨੂੰ ਪੁਲਿਸ ਨੇ ਟਾਲ ਦਿੱਤਾ ਹੈ।