ਪੰਜਾਬ ਪੁਲਿਸ ਨੇ ਬੱਬਰ ਖਾਲਸਾ ਦੇ 2 ਅੱਤਵਾਦੀ ਫੜੇ, ਮੈਗਜ਼ੀਨ ਤੇ ਕਾਰਤੂਸ ਸਮੇਤ 2 ਪਿਸਤੌਲ ਕੀਤੇ ਬਰਾਮਦ

0
3392

ਅੰਮ੍ਰਿਤਸਰ, 7 ਮਾਰਚ | ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ, 4 ਮੈਗਜ਼ੀਨ ਅਤੇ 30 ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ‘ਚ ਯੂਏਪੀਏ ਅਤੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਇਸ ਮੋਡਿਊਲ ਨੂੰ ਅਮਰੀਕਾ ਸਥਿਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸਿਆਨ, ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਾਥੀ ਅਰਮੇਨੀਆ ਸਥਿਤ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਦੇ ਨਾਲ ਮਿਲ ਕੇ ਚਲਾ ਰਿਹਾ ਸੀ। ਮੁੱਢਲੀ ਜਾਂਚ ਅਨੁਸਾਰ ਹੈਪੀ ਪਸਿਆਣਾ, ਰਿੰਦਾ ਅਤੇ ਸ਼ਮਸ਼ੇਰ ਨਾਲ ਮਿਲ ਕੇ ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਲਈ ਪ੍ਰੇਰਿਤ ਕਰ ਕੇ ਉਨ੍ਹਾਂ ਨੂੰ ਕੱਟੜਪੰਥੀ ਬਣਾਉਣ ਦਾ ਕੰਮ ਕਰ ਰਿਹਾ ਸੀ।