ਚੰਡੀਗੜ੍ਹ: ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕਰਾਈਮ ਸੈੱਲ ਦੇ DITAC ਨੇ ਨਾਗਰਿਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਮੈਸੇਜ਼ਿੰਗ ਸੇਵਾਵਾਂ ਜਿਵੇਂ ਕਿ SMS ਜਾਂ Whatsapp ਰਾਹੀਂ ਫੈਲਾਏ ਜਾ ਰਹੇ URL ਸੁਨੇਹਿਆਂ, ਜਿਸ ਵਿੱਚ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ 2000 ਰੁਪਏ ਦਾ ਮੁਫ਼ਤ ਕੋਵਿਡ ਰਾਹਤ ਪੈਕੇਜ ਦਿੱਤੇ ਜਾਣ ਸਬੰਧੀ ਦਰਸਾਇਆ ਜਾਂਦਾ ਹੈ, ‘ਤੇ ਕਲਿੱਕ ਕਰਕੇ ਉਸ ਲਿੰਕ ਨੂੰ ਨਾ ਖੋਲਣ।
ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਸ ਤਰ੍ਹਾਂ ਦੇ ਧੋਖਾਧੜੀ ਵਾਲੇ ਸੁਨੇਹੇ ਨੂੰ ਖੋਲਣ ਨਾਲ ਤੁਹਾਡੇ ਡਿਵਾਈਸ ਦਾ ਕੰਟਰੋਲ ਸਾਈਬਰ ਅਪਰਾਧੀਆਂ ਦੇ ਹੱਥ ਵਿੱਚ ਜਾ ਸਕਦਾ ਹੈ। ਜਿਸ ਨਾਲ ਉਹ ਤੁਹਾਡੇ ਡਾਟਾ ਅਤੇ ਪੈਸਿਆਂ ਨਾਲ ਸਬੰਧਤ ਜਾਣਕਾਰੀ ਤੱਕ ਪਹੁੰਚ ਕਰਕੇ ਤੁਹਾਡੇ ਬੈਂਕ ਖਾਤੇ ਨੂੰ ਖਾਲੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਵਿੱਚ ਇਹ ਸੰਦੇਸ਼ ਪ੍ਰਸਾਰਿਤ ਕੀਤਾ ਜਾ ਰਿਹਾ ਹੈ ਕਿ “ਸਰਕਾਰ ਨੇ ਆਖਰ ਮਨਜ਼ੂਰੀ ਦੇ ਕੇ ਹਰੇਕ ਨਾਗਰਿਕ ਨੂੰ 2000 ਰੁਪਏ ਦੇ ਮੁਫ਼ਤ ਕੋਵਿਡ ਰਾਹਤ ਫੰਡ ਦੇਣੇ ਸ਼ੁਰੂ ਕਰ ਦਿੱਤੇ ਹਨ। ਹੇਠਾਂ ਦਿੱਤਾ ਹੈ ਕਿ ਕਿਵੇਂ ਇਸ ਰਾਸ਼ੀ ਨੂੰ ਕਲੇਮ ਕਰਨਾ ਹੈ ਅਤੇ ਆਪਣੇ ਖਾਤੇ ਵਿੱਚ ਪ੍ਰਾਪਤ ਕਰਨਾ ਹੈ ਜਿਵੇਂ ਕਿ ਮੈਂ ਹੁਣੇ ਇਸ ਲਿੰਕ ਤੋਂ ਕੀਤਾ ਹੈ। https://covid19-relieffund.com/ ਤੁਸੀਂ ਸਿਰਫ ਇੱਕ ਵਾਰ ਕਲੇਮ ਕਰਕੇ ਰਾਸ਼ੀ ਆਪਣੇ ਖਾਤੇ ਵਿੱਚ ਪ੍ਰਾਪਤ ਕਰ ਸਕਦੇ ਹੋ।