-
ਆਤਿਸ਼ੀ ਦਾ ਫਰਜ਼ੀ ਵੀਡੀਓ ਬਣਾਕੇ ਭਾਜਪਾ ਵਿਧਾਇਕ ਕਪਿਲ ਮਿਸ਼ਰਾ ਨੇ ਕੀਤਾ ਪੋਸਟ – ਆਪ
-
ਫਰਜ਼ੀ ਵੀਡੀਓ ਸਾਂਝਾ ਕਰਕੇ ਭਾਜਪਾ ਤੇ ਕਾਂਗਰਸ ਦੇ ਨੇਤਾਵਾਂ ਨੇ ਕੀਤੀ ਬੇਅਦਬੀ – ਆਪ
-
ਮੋਦੀ ਅਤੇ ਰਾਹੁਲ ਗਾਂਧੀ ਸਿੱਖ ਸਮਾਜ ਤੋਂ ਮਾਫ਼ੀ ਮੰਗਣ ਅਤੇ ਵੀਡੀਓ ਸਾਂਝਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ – ਆਪ
-
ਐਡੀਟ ਕੀਤੇ ਵੀਡੀਓ ਨੂੰ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਮਾਮਲੇ ਵਿੱਚ ਪੰਜਾਬ ਦੇ ਜਲੰਧਰ ਪੁਲਿਸ ਕਮਿਸ਼ਨਰੇਟ ਵਿੱਚ ਐਫਆਈਆਰ ਦਰਜ
ਪੰਜਾਬ/ਨਵੀਂ ਦਿੱਲੀ, 9 ਜਨਵਰੀ | ਸਿੱਖ ਗੁਰੂਆਂ ਦੀ ਬੇਅਦਬੀ ਦੇ ਮਾਮਲੇ ਵਿੱਚ ਇੱਕ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਦੀ ਫੋਰੈਂਸਿਕ ਜਾਂਚ ਵਿੱਚ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਆਪਣੇ ਬਿਆਨ ਵਿੱਚ “ਗੁਰੂ” ਸ਼ਬਦ ਦੀ ਵਰਤੋਂ ਨਹੀਂ ਕੀਤੀ। ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕਾਂਗਰਸ ‘ਤੇ ਗੁਰੂਆਂ ਦੀ ਬੇਅਦਬੀ ਕਰਨ ਲਈ ਫਰਜ਼ੀ ਵੀਡੀਓ ਬਣਾਉਣ ਅਤੇ ਉਸਨੂੰ ਜਾਰੀ ਕਰਨ ਦੀ ਕੜੀ ਨਿੰਦਾ ਕੀਤੀ ਹੈ। ਨਾਲ ਹੀ ਕਾਂਗਰਸ ਅਤੇ ਭਾਜਪਾ ਦੇ ਸਿਖਰਲੇ ਨੇਤ੍ਰਤਵ ਤੋਂ ਮਾਫ਼ੀ ਮੰਗਣ ਦੀ ਮੰਗ ਕੀਤੀ ਹੈ।
ਆਮ ਆਦਮੀ ਪਾਰਟੀ ਨੇ ਫਰਜ਼ੀ ਵੀਡੀਓ ਸਾਂਝਾ ਕਰਨ ਵਾਲੇ ਭਾਜਪਾ ਅਤੇ ਕਾਂਗਰਸ ਦੇ ਨੇਤਾਵਾਂ ਖ਼ਿਲਾਫ਼ ਕਾਰਵਾਈ ਦੀ ਵੀ ਮੰਗ ਕੀਤੀ ਹੈ। ਆਪ ਦਾ ਕਹਿਣਾ ਹੈ ਕਿ ਵੀਡੀਓ ਦੀ ਸੱਚਾਈ ਸਾਹਮਣੇ ਆਉਣ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਭਾਜਪਾ ਅਤੇ ਕਾਂਗਰਸ ਨੇ ਜਾਣ-ਬੁੱਝ ਕੇ ਗੁਰੂਆਂ ਦੇ ਨਾਮ ਨੂੰ ਗੰਦੀ ਰਾਜਨੀਤੀ ਵਿੱਚ ਘਸੀਟਿਆ ਅਤੇ ਬੇਅਦਬੀ ਕੀਤੀ। ਮੋਦੀ ਅਤੇ ਰਾਹੁਲ ਗਾਂਧੀ ਨੂੰ ਸਿੱਖ ਸਮਾਜ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ।
ਆਮ ਆਦਮੀ ਪਾਰਟੀ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਗੁਰੂਆਂ ਦੇ ਅਪਮਾਨ ਲਈ ਸਿੱਖ ਸਮਾਜ ਸਮੇਤ ਪੂਰੇ ਦੇਸ਼ ਤੋਂ ਮਾਫ਼ੀ ਮੰਗਣ। ਆਪ ਦਾ ਕਹਿਣਾ ਹੈ ਕਿ ਭਾਜਪਾ ਅਤੇ ਕਾਂਗਰਸ ਦੇ ਨੇਤਾਵਾਂ ਨੇ ਗੁਰੂਆਂ ਦੀ ਬੇਅਦਬੀ ਕੀਤੀ ਹੈ, ਜਿਸ ਨਾਲ ਪੂਰੇ ਸਿੱਖ ਸਮਾਜ ਦੀ ਆਸਥਾ ਨੂੰ ਡੂੰਘੀ ਠੇਸ ਪਹੁੰਚੀ ਹੈ। ਦਿੱਲੀ ਦੀ ਪੂਰਵ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਸਦਨ ਵਿੱਚ “ਗੁਰੂ” ਸ਼ਬਦ ਨਹੀਂ ਬੋਲਿਆ। ਇਹ ਗੱਲ ਪੰਜਾਬ ਪੁਲਿਸ ਦੀ ਫੋਰੈਂਸਿਕ ਜਾਂਚ ਨਾਲ ਸਪਸ਼ਟ ਹੋ ਗਈ ਹੈ। ਭਾਜਪਾ ਅਤੇ ਕਾਂਗਰਸ ਨੂੰ ਸਿੱਖ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਤੁਰੰਤ ਮਾਫ਼ੀ ਮੰਗਣੀ ਚਾਹੀਦੀ ਹੈ।
ਆਮ ਆਦਮੀ ਪਾਰਟੀ ਨੇ ਕਿਹਾ ਕਿ ਉਹ ਸਿੱਖ ਗੁਰੂਆਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਗੁਰੂਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਾਜਪਾ ਨੇ ਗੁਰੂ ਸਾਹਿਬ ਦਾ ਨਾਮ ਵਰਤ ਕੇ ਦਿੱਲੀ ਵਿਧਾਨ ਸਭਾ ਦੀ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦਾ ਫਰਜ਼ੀ ਵੀਡੀਓ ਬਣਾਇਆ ਅਤੇ ਆਪਣੇ ਵਿਧਾਇਕਾਂ-ਮੰਤਰੀਆਂ ਰਾਹੀਂ ਉਸਨੂੰ ਪ੍ਰਸਾਰਿਤ ਕਰਕੇ ਗੁਰੂ ਸਾਹਿਬ ਦਾ ਅਪਮਾਨ ਕੀਤਾ। ਕਾਂਗਰਸ ਵੀ ਸਿੱਖ ਗੁਰੂਆਂ ਦੇ ਅਪਮਾਨ ਵਿੱਚ ਪਿੱਛੇ ਨਹੀਂ ਰਹੀ। ਭਾਜਪਾ ਅਤੇ ਕਾਂਗਰਸ ਦੇ ਨੇਤਾਵਾਂ ਵੱਲੋਂ ਸਿੱਖ ਗੁਰੂਆਂ ਦੇ ਅਪਮਾਨ ਕਾਰਨ ਸਿੱਖ ਸਮਾਜ ਵਿੱਚ ਭਾਰੀ ਰੋਸ ਹੈ। ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਭਾਜਪਾ ਅਤੇ ਕਾਂਗਰਸ ਦੇ ਸਿਖਰਲੇ ਨੇਤਾ ਮਾਫ਼ੀ ਮੰਗਣ ਅਤੇ ਵੀਡੀਓ ਸਾਂਝਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਆਮ ਆਦਮੀ ਪਾਰਟੀ ਨੇ ਕਿਹਾ ਕਿ ਭਾਜਪਾ ਗੁਰੂ ਸਾਹਿਬ ਦਾ ਨਾਮ ਵਰਤ ਕੇ ਫਰਜ਼ੀ ਵੀਡੀਓ ਬਣਾਕੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਦਿੱਲੀ ਵਿਧਾਨ ਸਭਾ ਨੂੰ ਚੱਲਣ ਨਹੀਂ ਦੇ ਰਹੀ। ਦਿੱਲੀ ਦੀ ਜਨਤਾ ਨੂੰ ਪਤਾ ਹੈ ਕਿ ਭਾਜਪਾ ਅਜਿਹਾ ਕਿਉਂ ਕਰ ਰਹੀ ਹੈ। ਭਾਜਪਾ ਦਿੱਲੀ ਦੇ ਪ੍ਰਦੂਸ਼ਣ, ਕਾਨੂੰਨ-ਵਿਵਸਥਾ ਅਤੇ ਗੰਦੇ ਪਾਣੀ ਵਰਗੇ ਮੁੱਦਿਆਂ ‘ਤੇ ਸਦਨ ਵਿੱਚ ਚਰਚਾ ਕਰਨ ਤੋਂ ਭੱਜ ਰਹੀ ਹੈ। ਇਸ ਲਈ ਉਹ ਧਰਮ ਦੀ ਆੜ ਹੇਠ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਫਰਜ਼ੀ ਵੀਡੀਓ ਬਣਾਕੇ ਗੁਰੂਆਂ ਦਾ ਅਪਮਾਨ ਕਰ ਰਹੀ ਹੈ। ਆਮ ਆਦਮੀ ਪਾਰਟੀ ਫਰਜ਼ੀ ਵੀਡੀਓ ਪ੍ਰਸਾਰਿਤ ਕਰਨ ਵਾਲੇ ਮੰਤਰੀ ਕਪਿਲ ਮਿਸ਼ਰਾ ਦੀ ਮੈਂਬਰਸ਼ਿਪ ਤੁਰੰਤ ਖਤਮ ਕਰਨ ਦੀ ਮੰਗ ਕਰਦੀ ਹੈ। ਨਾਲ ਹੀ ਗੁਰੂਆਂ ਦਾ ਅਪਮਾਨ ਕਰਨ ਵਾਲੇ ਭਾਜਪਾ ਵਿਧਾਇਕਾਂ ਨੂੰ ਘੱਟੋ-ਘੱਟ ਛੇ ਮਹੀਨੇ ਲਈ ਸਦਨ ਤੋਂ ਸਸਪੈਂਡ ਕੀਤਾ ਜਾਣਾ ਚਾਹੀਦਾ ਹੈ।
ਉੱਧਰ, ਪੰਜਾਬ ਪੁਲਿਸ ਨੇ ਭਾਜਪਾ ਦੇ ਮੰਤਰੀ ਕਪਿਲ ਮਿਸ਼ਰਾ ਵੱਲੋਂ ਆਪਣੇ ਟਵਿੱਟਰ ਹੈਂਡਲ ਤੋਂ ਜਾਰੀ ਕੀਤੇ ਗਏ ਵੀਡੀਓ ਦੀ ਫੋਰੈਂਸਿਕ ਜਾਂਚ ਕੀਤੀ ਹੈ। ਇਸ ਜਾਂਚ ਵਿੱਚ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਆਤਿਸ਼ੀ ਨੇ ‘ਗੁਰੂ’ ਸ਼ਬਦ ਦੀ ਵਰਤੋਂ ਨਹੀਂ ਕੀਤੀ। ਐਡੀਟ ਕੀਤੇ ਵੀਡੀਓ ਨੂੰ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਮਾਮਲੇ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਪੋਸਟ ਤੋਂ ਲਏ ਗਏ ਆਡੀਓ ਦੀ ਫੋਰੈਂਸਿਕ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਆਤਿਸ਼ੀ ਨੇ ‘ਗੁਰੂ’ ਸ਼ਬਦ ਦਾ ਉਚਾਰਣ ਨਹੀਂ ਕੀਤਾ। ਇਹ ਐਫਆਈਆਰ ਪੁਲਿਸ ਨੇ ਇਕਬਾਲ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਕਈ ਪੋਸਟਾਂ ਵਾਇਰਲ ਹੋਈਆਂ ਹਨ, ਜਿਨ੍ਹਾਂ ਵਿੱਚ ਦਿੱਲੀ ਵਿਧਾਨ ਸਭਾ ਦੀ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੂੰ ਕਥਿਤ ਤੌਰ ‘ਤੇ ਗੁਰੂਆਂ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਦੇ ਹੋਏ ਦਿਖਾਇਆ ਗਿਆ ਹੈ। ਇਨ੍ਹਾਂ ਪੋਸਟਾਂ ਵਿੱਚ ਭੜਕਾਊ ਕੈਪਸ਼ਨ ਵੀ ਸ਼ਾਮਲ ਹਨ।