ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਬਠਿੰਡਾ ‘ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਗ੍ਰਿਫ਼ਤਾਰ

0
6242

ਬਠਿੰਡਾ, 4 ਦਸੰਬਰ| ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਲੋਕ ਪੰਜਾਬ, ਹਿਮਾਚਲ ਅਤੇ ਰਾਜਸਥਾਨ ਵਿੱਚ ਸਰਗਰਮ ਸਨ। ਇਨ੍ਹਾਂ ਲੋਕਾਂ ਨੇ ਏਅਰ ਇੰਡੀਆ ਬਾਈਕਾਟ ਅਤੇ ਖਾਲਿਸਤਾਨ ਦੇ ਸਮਰਥਕ ਨਾਲ ਸਬੰਧਤ ਨਾਅਰੇ ਲਿਖ ਕੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ।

ਪੰਜਾਬ ਪੁਲਿਸ ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਪਿੱਛੇ ਵਿਦੇਸ਼ ਬੈਠੇ ਗੁਰਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਸਨ। ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਆਪਣੇ ਹੈਂਡਲ ਨਾਲ ਜੁੜੇ ਹੋਏ ਸਨ। ਨਾਲ ਹੀ, ਉਹ ਉਸ ਦੇ ਹੁਕਮਾਂ ‘ਤੇ ਸਾਰੀ ਕਾਰਵਾਈ ਕਰ ਰਹੇ ਸੀ। ਦੋਸ਼ੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਤੇ ਲਵਦੀਪ ਸਿੰਘ ਵਜੋਂ ਹੋਈ ਹੈ।