ਪੰਜਾਬ ਪੁਲਿਸ ਖੁਦ ਹੀ ਸੁਰੱਖਿਅਤ ਨਹੀਂ, ਅੰਮ੍ਰਿਤਸਰ ਤੇ ਫਿਰੋਜ਼ਪੁਰ ‘ਚ ਪੁਲਿਸ ਮੁਲਾਜ਼ਮਾਂ ਦੀ ਸ਼ਰੇਆਮ ਕੁੱਟਮਾਰ

0
1031

ਅੰਮ੍ਰਿਤਸਰ/ਫਿਰੋਜ਼ਪੁਰ| ਲੋਕਾਂ ਦੇ ਜਾਨ ਮਾਲ ਦੀ ਰਾਖੀ ਲਈ ਤਾਇਨਾਤ ਪੁਲਿਸ ਦੀ ਖੁਦ ਦੀ ਸੁਰੱਖਿਆ ਹੀ ਰਾਮ ਭਰੋਸੇ ਹੈ। ਪੰਜਾਬ ਵਿਚ ਲੰਘੇ ਦਿਨ ਹੀ ਦੋ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਪੁਲਿਸ ਮੁਲਾਜ਼ਮਾਂ ਦੀ ਸ਼ਰੇਆਮ ਕੁੱਟਮਾਰ ਕੀਤੀ ਗਈ ਹੈ।

ਪਹਿਲੇ ਮਾਮਲੇ ਵਿਚ ਅੰਮ੍ਰਿਤਸਰ ਦੇ ਖਾਲਸਾ ਕਾਲਜ ਫਾਰ ਵੁਮੈਨ ਦੇ ਸਾਹਮਣੇ ਟ੍ਰੈਫਿਕ ਪੁਲਿਸ ਦੀ ਨਾਕਾਬੰਦੀ ਦੌਰਾਨ ਇਕ ਐਕਟਿਵਾ ਸਵਾਰ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕੀਤੀ ਤੇ ਉਨ੍ਹਾਂ ਦੀ ਵਰਦੀ ਪਾੜ ਦਿਤੀ ਤੇ ਸਾਥੀ ਨੂੰ ਛੁਡਾਉਣ ਆਏ ਹੋਰ ਪੁਲਿਸ ਮੁਲਾਜ਼ਮਾਂ ਦੀ ਵੀ ਕੁੱਟਮਾਰ ਕੀਤੀ। ਇਸ ਦੌਰਾਨ ਉਥੇ ਖੜ੍ਹੇ ਕੁਝ ਲੋਕਾਂ ਨੇ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ।

ਫਿਰੋਜ਼ਪੁਰ ਵਿਚ ਵੀ ਇਕ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਿੰਡ ਜੋਧਪੁਰ ਦੇ ਨੇੜੇ ਕੁਝ ਲੋਕਾਂ ਨੇ ਇਕ ਕਾਰ ਨੂੰ ਘੇਰ ਲਿਆ ਤੇ ਪੁਲਿਸ ਮੁਲਾਜ਼ਮਾਂ ਨੂੰ ਘਸੀਟ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਜ਼ਖਮੀ ਪੁਲਿਸ ਮੁਲਾਜ਼ਿਮ ਨੂੰ ਸਥਾਨਕ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਥਾਣਾ ਮਮਦੋਟ ਦੀ ਪੁਲਿਸ ਨੇ ਮੰਗਲਵਾਰ ਨੂੰ ਪੀੜਤਾ ਦੇ ਬਿਆਨਾਂ ਉਤੇ ਇਕ ਦੋਸ਼ੀ ਨੂੰ ਨਾਮਜ਼ਦ ਕਰਕੇ 7 ਖਿਲਾਫ ਮਾਮਲਾ ਦਰਜ ਕਰ ਲਿਆ ਹੈ।